spot_img
spot_img

15 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਨੇ ASI ਚੁੱਕਿਆ

Date:

spot_img

Gurdaspur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਸਿਵਲ ਲਾਈਨਜ਼ ਥਾਣਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸੁਖਰਾਜ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਗੁਰਦਾਸਪੁਰ ਦੀ ਇੱਕ ਫਾਊਂਡਰੀ ਦੇ ਮਾਲਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ: ਹੈੱਡ ਕਾਂਸਟੇਬਲ ਸਮੇਤ ਤਿੰਨ ਦੋਸ਼ੀ 1.8 ਕਿਲੋ ਚਰਸ ਸਮੇਤ ਗ੍ਰਿਫਤਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਸ ਵਿਰੁੱਧ ਬਟਾਲਾ ਪੁਲਿਸ ਸਟੇਸ਼ਨ ਵਿਖੇ ਇੱਕ ਐਫ.ਆਈ.ਆਰ. ਦਰਜ ਹੈ ਤੇ ਏ.ਐਸ.ਆਈ. ਸੁਖਰਾਜ ਸਿੰਘ ਉਸ ਦੇ ਕੇਸ ਦਾ ਜਾਂਚ ਅਧਿਕਾਰੀ (ਆਈ.ਓ.) ਹੈ ਅਤੇ ਉਸ ਨੇ ਜਾਂਚ ਦੌਰਾਨ ਉਸ ਦਾ ਪੱਖ ਲੈਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਅਤੇ ਇਸ ਸਬੰਧੀ ਮਿਲੇ ਸਬੂਤਾਂ ਦੀ ਜਾਂਚ ਉਪਰੰਤ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Municipal Corporation ਨੇ ਸ਼ਹਿਰ ਵਾਸੀਆਂ ਨੂੰ 70 ਲੱਖ ਰੁਪਏ ਦੀਆਂ ਦੋ ਅਤਿ-ਆਧੁਨਿਕ ਸਕਸ਼ਨ ਮਸ਼ੀਨਾਂ ਦੀ ਦਿੱਤੀ ਸੌਗਾਤ

👉ਆਧੁਨਿਕ ਤਕਨਾਲੋਜੀ ਨਾਲ ਹੋਵੇਗੀ ਮੁੱਖ ਸੜਕਾਂ ਦੀ ਸਫ਼ਾਈ, ਬਠਿੰਡਾ...

DAV College Bathinda ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਤੇ ਜ਼ਿਲ੍ਹਾ ਪੱਧਰੀ ਮੀਟਿੰਗ ਬੁਲਾਈ

 👉ਤਹਿਸੀਲ ਭਲਾਈ ਅਫ਼ਸਰ, ਸ਼੍ਰੀ ਅਸ਼ੋਕ ਕੁਮਾਰ, ਨੇ ਸੈਸ਼ਨ 2026-27...