Thursday, May 21, 2026
spot_img
spot_img
spot_img

ਟ੍ਰੈਫਿਕ ਪੁਲਿਸ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੈਮੀਨਾਰ ਲਗਾ ਕੇ ਕੀਤਾ ਗਿਆ ਜਾਗਰੂਕ

Date:

spot_img

SAS Nagar News: ਸੀਨੀਅਰ ਕਪਤਾਨ ਪੁਲਿਸ ਸ੍ਰੀ ਦੀਪਕ ਪਾਰਿਕ, ਕਪਤਾਨ ਪੁਲਿਸ ਟ੍ਰੈਫਿਕ ਹਰਿੰਦਰ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਗੌਰਮਿੰਟ ਕਾਲਜ ਮੋਹਾਲੀ ਫੇਜ਼-6 ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।

ਇਹ ਵੀ ਪੜ੍ਹੋ ਪਟਿਆਲਾ ’ਚ ਚੋਰੀਆਂ ਦੇ ਆਦੀ ਨਸ਼ਾ ਤਸਕਰ ਨਾਲ ਹੋਇਆ ਪੁਲਿਸ ਮੁਕਾਬਲਾ

ਇਸ ਸੈਮੀਨਾਰ ਦਾ ਮੁੱਖ ਉਪਦੇਸ਼ ਕਾਲਜ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ ਗਿਆ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।

ਇਹ ਵੀ ਪੜ੍ਹੋ ਹਰਿਆਣਾ ਵਿਧਾਨਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਵਿਚ ਸੋਗ ਪ੍ਰਸਤਾਵ ਪੜ੍ਹੇ

ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਦੁਆਰਾ ਚਲਾਈ ਗਈ Scheme for Grant of Award to the Good Samaritan ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਇਸ ਮੌਕੇ ਤੇ ਗੌਰਮਿੰਟ ਕਾਲਜ ਮੋਹਾਲੀ, ਫੇਸ 6, ਜਿਲ੍ਹਾ ਐਸ ਏ ਐਸ ਨਗਰ ਕਾਲਜ ਦੇ ਪ੍ਰਿੰਸੀਪਲ ਅਤੇ ਹੋਰ ਸਟਾਫ ਨੇ ਡੀ ਐਸ ਪੀ ਟ੍ਰੈਫਿਕ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਧੰਨਵਾਦ ਕੀਤਾ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

spot_img

Share post:

spot_img

Popular

More like this
Related

America News : ਅਮਰੀਕਾ ‘ਚ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ ਤੇ ਖਾਣਾ-ਪੀਣਾ ਹੋਇਆ ਮਹਿੰਗਾ

America News : ਅਮਰੀਕਾ ਵਿੱਚ ਵਧਦੀ ਮਹਿੰਗਾਈ ਨੇ ਆਮ...

ਅੱਜ ਸ਼ਾਮ ਮਹੱਤਵਪੂਰਨ ਕੈਬਨਿਟ ਮੀਟਿੰਗ ਕਰਨਗੇ PM ਮੋਦੀ

National News : ਪ੍ਰਧਾਨ ਮੰਤਰੀ Narendra Modi ਆਪਣੇ ਪੰਜ...

ਪੰਜਾਬ ‘ਚ ਪੈਟਰੋਲ-ਡੀਜ਼ਲ ਸੰਕਟ ਗਹਿਰਾਇਆ

Punjab News : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦਾ...