Friday, April 17, 2026
spot_img
spot_img

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 8ਵੇਂ ਦਿਨ 516 ਥਾਵਾਂ ‘ਤੇ ਛਾਪੇਮਾਰੀ; 130 ਨਸ਼ਾ ਤਸਕਰ ਕਾਬੂ

Date:

spot_img

👉ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 85 ਐਫਆਈਆਰ ਦਰਜ, 3 ਕਿਲੋ ਹੈਰੋਇਨ, 9 ਕਿਲੋ ਅਫੀਮ, 5.39 ਲੱਖ ਰੁਪਏ ਡਰੱਗ ਮਨੀ ਬਰਾਮਦ
👉ਛੇ ਜ਼ਿਲ੍ਹਿਆਂ ਵਿੱਚ ਪੁਲਿਸ ਟੀਮਾਂ ਵੱਲੋਂ 672 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਗਈ ਜਾਂਚ
👉107 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 250 ਤੋਂ ਵੱਧ ਪੁਲਿਸ ਟੀਮਾਂ ਨੇ 602 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਅੱਠਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 516 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 85 ਐਫਆਈਆਰ ਦਰਜ ਕਰਕੇ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ ਅੱਠ ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1050 ਹੋ ਗਈ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆ ਵਿਰੁੱਧ; ਫਾਜਿਲਕਾ ਪੁਲਿਸ ਵੱਲੋਂ ਕਰੀਬ 6 ਲੱਖ ਗੋਲੀਆਂ/ਕੈਪਸੂਲ ਸਮੇਤ 2 ਕਾਬੂ

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.04 ਕਿਲੋਗ੍ਰਾਮ ਹੈਰੋਇਨ, 9.3 ਕਿਲੋਗ੍ਰਾਮ ਅਫੀਮ, 6673 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 5.39 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਅਗਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 602 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਇਹ ਵੀ ਪੜ੍ਹੋ  ਪਟਿਆਲਾ ’ਚ ਚੋਰੀਆਂ ਦੇ ਆਦੀ ਨਸ਼ਾ ਤਸਕਰ ਨਾਲ ਹੋਇਆ ਪੁਲਿਸ ਮੁਕਾਬਲਾ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਸੂਬੇ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖਾਤਮੇ ਤੱਕ ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 4 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 151 ਜਾਗਰੂਕਤਾ ਸਮਾਗਮ ਕਰਵਾਏ ਗਏ।ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐਸਏਐਸ ਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 672 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਹੈ ਤਾਂ ਜੋ ਇਹਨਾਂ ਦੁਕਾਨਾਂ ‘ਤੇ ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਨਾ ਵੇਚੀਆਂ ਜਾਣਾ ਅਤੇ ਦਵਾਈਆਂ ਦੀ ਵਿਕਰੀ ਸਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...