SAS Nagar News: ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ ਚੱਲ ਰਹੀ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਦੇ ਮਾਮਲੇ ’ਚ ਚਰਚਾ ਵਿਚ ਆਏ ਮਿਊਜ਼ਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਮੁਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਮੀਡੀਆ ਵਿਚ ਸਾਹਮਣੇ ਆ ਰਹੀਆਂ ਸੂਚਨਾਵਾਂ ਮੁਤਾਬਕ ਮੁਹਾਲੀ ਦੇ ਥਾਣਾ ਮਟੌਰ ਦੀ ਪੁਲਿਸ ਨੇ ਪਿੰਕੀ ਦੇ ਵਿਰੁਧ ਬੀਤੀ ਦੇਰ ਸ਼ਾਮ ਬੀਐਨਐਸ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਨੰਬਰ 39/25ਦਰਜ਼ ਕੀਤਾ ਸੀ। ਜਿਸਤੋਂ ਬਾਅਦ ਉਸਨੂੰ ਸੈਕਟਰ 70 ਤੋਂ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ ਮਜੀਠਿਆ ਦੀ ਬਗਾਵਤ ਤੋਂ ਬਾਅਦ ‘ਬਾਦਲ ਪ੍ਰਵਾਰ’ ਡੂੰਘੇ ਸੰਕਟ ’ਚ ਘਿਰਿਆ
ਦੋ ਦਿਨ ਪਹਿਲਾਂ ਸੁਨੰਦਾ ਸ਼ਰਮਾ ਨੇ ਸੋਸਲ ਮੀਡੀਆ ’ਤੇ ਵੀ ਇੱਕ ਭਾਵਪੂਰਤ ਅਪੀਲ ਕੀਤੀ ਸੀ। ਦਸਿਆ ਜਾ ਰਿਹਾ ਹੈ ਕਿ ਇਸ ਪੋਸਟ ਦਾ ਮਹਿਲਾ ਕਮਿਸ਼ਨ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਸੀ ਤੇ ਪੁਲਿਸ ਕੋਲੋਂ 24 ਘੰਟਿਆਂ ਵਿਚ ਜਵਾਬ ਮੰਗਿਆ ਗਿਆ ਸੀ। ਗੌਰਤਲਬ ਹੈ ਕਿ ਸੁਨੰਦਾ ਸ਼ਰਮਾ ਨੇ ਆਪਣੀ ਪੋਸਟ ਵਿਚ ਕੁੱਝ ਲੋਕਾਂ ਉਪਰ ਦੋਸ਼ ਲਗਾਇਆ ਸੀ ਕਿ ਉਹ ਉਸਦੀ ਕਮਾਈ ਖ਼ਾ ਰਹੇ ਹਨ ਤੇ ਉਸਨੂੰ ਰੋਟੀ ਜੋਗਾ ਵੀ ਨਹੀਂ ਛੱਡ ਰਹੇ। ਉਸਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਵੀ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਗਾਇਦਾ ਸੁਨੰਦਾ ਸ਼ਰਮਾ ਦੇ ਮਾਮਲੇ ’ਚ ਪ੍ਰਸਿੱਧ ਮਿਊਜ਼ਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫਤਾਰ"