Thursday, April 16, 2026
spot_img
spot_img

ਲੁਧਿਆਣਾ ‘ਚ ਤੜਕਸਾਰ ਪੁਲਿਸ ਦਾ ਬਦਮਾਸ਼ਾਂ ਨਾਲ ਹੋਇਆ ਮੁਕਾਬਲਾ, ਦੋ ਜਖਮੀ

Date:

spot_img

Ludhiana News: ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਅੱਜ ਐਤਵਾਰ ਦੀ ਤੜਕਸਾਰ ਪੁਲਿਸ ਦਾ ਬਦਮਾਸ਼ਾਂ ਨਾਲ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਵਿੱਚ ਦੋ ਬਦਮਾਸ਼ਾਂ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋਣ ਦੀ ਸੂਚਨਾ ਹੈ । ਦੱਸਿਆ ਜਾ ਰਿਹਾ ਕਿ ਮੁਲਜ਼ਮ ਦੋਨੋਂ ਸਕੇ ਭਰਾ ਹਨ, ਜਿੰਨਾਂ ਉੱਪਰ ਪਹਿਲਾਂ ਹੀ ਕਈ ਕਈ ਪਰਚੇ ਦਰਜ ਹਨ। ਇਹਨਾਂ ਦੀ ਪਹਿਚਾਣ ਲੁਧਿਆਣਾ ਦੇ ਦੁਗਰੀ ਇਲਾਕੇ ਦੇ ਸੁਮਿਤ ਅਤੇ ਮਨੀਸ਼ ਉਰਫ ਟੋਨੀ ਵਜੋਂ ਹੋਈ ਹੈ। ਇਹਨਾਂ ਕੋਲੋਂ ਪੁਲਿਸ ਨੂੰ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ  ਗਾਇਦਾ ਸੁਨੰਦਾ ਸ਼ਰਮਾ ਦੇ ਮਾਮਲੇ ’ਚ ਪ੍ਰਸਿੱਧ ਮਿਊਜ਼ਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਗ੍ਰਿਫਤਾਰ

ਪੁਲਿਸ ਸੂਤਰਾਂ ਮੁਤਾਬਿਕ ਟੋਨੀ ਦੀਆਂ ਦੋਨਾਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ ਜਦੋਂ ਕਿ ਸੁਮਿਤ ਦੀ ਇੱਕ ਲੱਤ ਵਿੱਚ ਗੋਲੀ ਲੱਗੀ ਹੈ ਜਿਸ ਕਾਰਨ ਦੋਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਇੰਨਾਂ ਬਦਮਾਸ਼ਾਂ ਨੇ ਜੇਤੋਂ ਚੌਕ ਨੇੜੇ ਅਭਿਨਵ ਮੰਡ ਨਾਂ ਦੇ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ ਸਨ।ਟੋਨੀ ਖਿਲਾਫ ਪਹਿਲਾਂ ਹੀ ਕਰੀਬ 15 ਅਪਰਾਧਿਕ ਮਾਮਲੇ ਦਰਜ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...