👉ਪਾਰਟੀ ਵਿਰੋਧੀ ਬਿਆਨ ਤੇ ਵੀਡੀਓ ਜਾਰੀ ਕਰਨ ਵਾਲਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਲਿਆ ਫੈਸਲਾ
Chandigarh News: ਦੋ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਦੋ ਤਖਤਾਂ ਦੇ ਜਥੇਦਾਰਾਂ ਨੂੰ ਸੇਵਾ ਮੁਕਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਦਰ ਪੈਦਾ ਹੋਈਆਂ ਬਾਗੀ ਸੁਰਾਂ ਨੂੰ ਦੱਬਣ ਦੇ ਲਈ ਅਕਾਲੀ ਲੀਡਰਸ਼ਿਪ ਨੇ ਕਾਰਵਾਈ ਦੀ ਤਿਆਰੀ ਵਿੱਢ ਦਿੱਤੀ ਹੈ। ਪੈਦਾ ਹੋਏ ਤਾਜ਼ਾ ਹਲਤਾਂ ਨਾਲ ਨਜਿੱਠਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅੱਜ ਪਾਰਟੀ ਦੀ ਸੰਸਦੀ ਬੋਰਡ ਦੀ ਮੀਟਿੰਗ ਹੋਈ, ਜਿਸ ਵਿਚ ਭੂੰਦੜ ਨੇ ਕੁਝ ਪਾਰਟੀ ਆਗੂਆਂ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਵਿਰੁੱਧ ਦਿੱਤੇ ਬਿਆਨਾਂ/ਵੀਡੀਓਜ਼ ਦਾ ਸਖ਼ਤ ਨੋਟਿਸ ਲਿਆ।
ਇਹ ਵੀ ਪੜ੍ਹੋ ਲੁਧਿਆਣਾ ‘ਚ ਤੜਕਸਾਰ ਪੁਲਿਸ ਦਾ ਬਦਮਾਸ਼ਾਂ ਨਾਲ ਹੋਇਆ ਮੁਕਾਬਲਾ, ਦੋ ਜਖਮੀ
ਇਸ ਮੀਟਿੰਗ ਵਿੱਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸ੍ਰੀ ਗਰੇਵਾਲ, ਹੀਰਾ ਸਿੰਘ ਗਾਭੜੀਆ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹੋਏ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਕੋਈ ਪਾਰਟੀ ਫੋਰਮ ‘ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ਆਜ਼ਾਦ ਹੈ ਪਰ ਕਿਸੇ ਨੂੰ ਵੀ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੋਈ ਵੀ ਪਾਰਟੀ ਤੋਂ ਉੱਪਰ ਨਹੀਂ ਹੈ। ਭੂੰਦੜ ਨੇ ਕਿਹਾ ਕਿ ਅਜਿਹੇ ਸਾਰੇ ਪਾਰਟੀ ਵਿਰੋਧੀ ਬਿਆਨ ਅਤੇ ਵੀਡੀਓਜ਼ ਪਾਰਟੀ ਅਨੁਸ਼ਾਸਨੀ ਕਮੇਟੀ ਨੂੰ ਭੇਜੇ ਜਾ ਰਹੇ ਹਨ ਅਤੇ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੇ ਜਵਾਬਾਂ ‘ਤੇ ਵਿਚਾਰ ਕਰਨ ਤੋਂ ਬਾਅਦ ਯੋਗਤਾ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





