Friday, April 17, 2026
spot_img
spot_img

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ 367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

Date:

spot_img

👉ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਵਚਨਬੱਧ
Chandigarh News:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਇਹ ਵੀ ਪੜ੍ਹੋ  Mark Carney ਹੋਣਗੇ Candada ਦੇ ਨਵੇਂ ਪ੍ਰਧਾਨ ਮੰਤਰੀ; Trudeau ਦੀ ਲੈਣਗੇ ਥਾਂ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ ‘ਤੇ ਖ਼ਰਚ ਕੀਤੀ ਜਾ ਚੁੱਕੀ ਹੈ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਸੂਬੇ ਭਰ ਦੇ 262 ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਬੇਸਹਾਰਾ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਵਿੱਤੀ ਸਹਾਇਤਾ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਇਹ ਇੱਕ ਵੱਡਾ ਉਪਰਾਲਾ ਹੈ।ਡਾ ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲਾਭ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...