‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 10ਵੇਂ ਦਿਨ 538 ਥਾਵਾਂ ‘ਤੇ ਛਾਪੇਮਾਰੀ; 112 ਨਸ਼ਾ ਤਸਕਰ ਕਾਬੂ

Date:

spot_img

Chandigarh News:ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 10ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 538 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 68 ਐਫਆਈਆਰ ਦਰਜ ਕਰਨ ਦੇ ਨਾਲ-ਨਾਲ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਕਾਰਵਾਈ ਉਪਰੰਤ ਮਹਿਜ਼ 10 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1436 ਹੋ ਗਈ ਹੈ।ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.8 ਕਿਲੋਗ੍ਰਾਮ ਹੈਰੋਇਨ, 200 ਗ੍ਰਾਮ ਅਫੀਮ, 15 ਕਿਲੋ ਭੁੱਕੀ, 3874 ਨਸ਼ੇ ਦੀਆਂ ਗੋਲੀਆਂ/ਟੀਕੇ ਅਤੇ 1.2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ  Punjab Vigilance ਨੂੰ ਮਿਲੇ 10 ਨਵੇਂ SSP, DGP ਨੇ ਜਾਰੀ ਕੀਤੇ ਹੁਕਮ

ਦੱਸਣਯੋਗ ਹੈ ਕਿ, ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਜ਼ਿੰਮਾ ਸੌਂਪਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਇਸ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਦੱਸਿਆ ਕਿ

ਇਹ ਵੀ ਪੜ੍ਹੋ  3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ASI ਗ੍ਰਿਫ਼ਤਾਰ

103 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 610 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈ.ਡੀ.ਪੀ.)- ਨੂੰ ਲਾਗੂ ਕੀਤਾ ਹੈ, ਅਤੇ ਇਸ ਨੀਤੀ ਤਹਿਤ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ ਦੇ ਯਤਨਾਂ’ ਦੇ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਸਮਾਜ ਵਿੱਚ ਉਨ੍ਹਾਂ ਦੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ। ਇਸਦੇ ਨਾਲ ਹੀ ਨਸ਼ਿਆਂ ਦੀ ਰੋਕਥਾਮ ਦੇ ਹਿੱਸੇ ਵਜੋਂ ਸੂਭ ਭਰ ਵਿੱਚ 135 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਵੀ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...