ਭੁਪੇਸ਼ ਬਘੇਲ ਦੇ ਟਿਕਾਣਿਆਂ ’ਤੇ ਈਡੀ ਦੇ ਛਾਪੇ ਤੋਂ ਬਾਅਦ ਬਾਜਵਾ ਨੇ ਭਾਜਪਾ ’ਤੇ ਨਿਸ਼ਾਨਾ ਸਾਧਿਆ

Date:

spot_img

Chandigarh News:ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਕਈ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇ ਮਾਰੇ ਜਾਣ ’ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭੁਪੇਸ਼ ਬਘੇਲ ਦੇ 14 ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਤੋਂ ਇਲਾਵਾ ਕੁਝ ਨਹੀਂ ਹੈ।

ਇਹ ਵੀ ਪੜ੍ਹੋ  ਸੁਧਾਰ ਲਹਿਰ ਨਾਲ ਸਬੰਧਤ ਰਹੇ ਅਕਾਲੀ ਆਗੂਆਂ ਵੱਲੋਂ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ਈਡੀ ਸਮੇਤ ਆਪਣੀਆਂ ਏਜੰਸੀਆਂ ਦੀ ਦੁਰਵਰਤੋਂ ਕਰਕੇ ਭਾਜਪਾ ਸਰਕਾਰ ਲਗਾਤਾਰ ਵਿਰੋਧੀ ਪਾਰਟੀਆਂ ਨਾਲ ਸਬੰਧਿਤ ਆਗੂਆਂ, ਖ਼ਾਸ ਕਰ ਕੇ ਕਾਂਗਰਸ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਛੱਤੀਸਗੜ੍ਹ ਵਿੱਚ ਕਾਂਗਰਸ ਪਾਰਟੀ ਦੇ ਸ਼ਾਸਨ ਕਾਲ ਦੌਰਾਨ ਵੀ ਕੇਂਦਰੀ ਏਜੰਸੀਆਂ ਨੇ ਭੁਪੇਸ਼ ਬਘੇਲ ਅਤੇ ਪਾਰਟੀ ਦੇ ਹੋਰ ਨੇਤਾਵਾਂ ਦੇ ਟਿਕਾਣਿਆਂ ’ਤੇ ਘੱਟੋ-ਘੱਟ 600 ਛਾਪੇ ਮਾਰੇ ਸਨ। ਹਾਲਾਂਕਿ, ਇਹ ਛਾਪੇ ਵਿਅਰਥ ਸਾਬਤ ਹੋਏ, ਅਤੇ ਏਜੰਸੀਆਂ ਨੂੰ ਕੁਝ ਵੀ ਗ਼ੈਰਕਾਨੂੰਨੀ ਨਹੀਂ ਮਿਲਿਆ।

ਇਹ ਵੀ ਪੜ੍ਹੋ  ਬਠਿੰਡਾ-ਡੱਬਵਾਲੀ-ਬਾਦਲ ਰੋਡ ’ਤੇ ਸਫ਼ਰ ਕਰਨ ਵਾਲੇ ਸਾਵਧਾਨ; ਰਾਸਟਰਪਤੀ ਦੀ ਆਮਦ ਦੇ ਚੱਲਦੇ ਬਦਲਿਆਂ ਟਰੈਫਿਕ ਰੂਟ ਪਲਾਨ

ਅਦਾਲਤ ਪਹਿਲਾਂ ਹੀ ਉਸ ਦੇ ਖ਼ਿਲਾਫ਼ ਜਾਅਲੀ ਕੇਸ ਖ਼ਾਰਜ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਪੰਜਾਬ ਵਿਚ ਕਾਂਗਰਸ ਦੀ ਲੋਕਪ੍ਰਿਯਤਾ ਤੋਂ ਡਰੀ ਹੋਈ ਹੈ, ਇਸ ਲਈ ਉਸ ਨੇ ਭੁਪੇਸ਼ ਬਘੇਲ ਦੇ ਪੰਜਾਬ ਕਾਂਗਰਸ ਇੰਚਾਰਜ ਬਣਨ ਤੋਂ ਬਾਅਦ ਉਨ੍ਹਾਂ ਵਿਰੁੱਧ ਆਪਣੇ ਘਿਣਾਉਣੇ ਏਜੰਡੇ ਤੇਜ਼ ਕਰ ਦਿੱਤੇ ਹਨ। ਅਜਿਹੀ ਘਟੀਆ ਸਿਆਸਤ ਕਰਨ ਦੀ ਬਜਾਏ ਕੇਂਦਰ ਦੀ ਭਾਜਪਾ ਸਰਕਾਰ ਨੂੰ ਜਮਹੂਰੀ ਸਿਧਾਂਤਾਂ ਨਾਲ ਸਿਆਸੀ ਲੜਾਈ ਲੜਨੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਇਹ ਸੱਤਾ ਦੀ ਦੁਰਵਰਤੋਂ ਨਾਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਡਰਾਉਣ ਵਿਚ ਕਦੇ ਸਫਲ ਨਹੀਂ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...