ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਿਰੋਜ਼ਪੁਰ ਤੋਂ ਡੇਰਾ ਬਿਆਸ ਲਈ ਬੱਸ ਸੇਵਾ ਸ਼ੁਰੂ

Date:

spot_img

Ferozepur News:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਫ਼ਿਰੋਜ਼ਪੁਰ ਤੋਂ ਡੇਰਾ ਬਿਆਸ ਲਈ ਨਵੀਂ ਬੱਸ ਸੇਵਾ ਚਾਲੂ ਕਰਦਿਆਂ ਸਥਾਨਕ ਬੱਸ ਸਟੈਂਡ ਫਿਰੋਜ਼ਪੁਰ ਸ਼ਹਿਰ ਤੋਂ ਪੰਜਾਬ ਰੋਡਵੇਜ਼ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਲੋਕ ਡੇਰਾ ਬਿਆਸ ਜਾਂਦੇ ਹਨ ਅਤੇ ਇਲਾਕੇ ਦੇ ਲੋਕਾਂ ਵੱਲੋਂ ਇਹ ਮੰਗ ਸੀ ਕਿ ਇਸ ਰੂਟ ਤੇ ਸਿੱਧੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ। ਲੋਕਾਂ ਦੀ ਇਸ ਮੰਗ ਨੂੰ ਪੂਰਾ ਕਰਨ ਵਾਸਤੇ ਹੀ ਫ਼ਿਰੋਜ਼ਪੁਰ ਤੋਂ ਡੇਰਾ ਬਿਆਸ ਲਈ ਨਵੀਂ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਮੁਸਾਫ਼ਿਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਇਹ ਬੱਸ ਫਿਰੋਜ਼ਪੁਰ ਤੋਂ ਵਾਇਆ ਜੀਰਾ- ਤਰਨ ਤਰਨ, ਜੰਡਿਆਲਾ ਗੁਰੂ ਰਾਹੀਂ ਡੇਰਾ ਬਿਆਸ ਜਾਵੇਗੀ। ਉਹਨਾਂ ਕਿਹਾ ਕਿ ਫਿਰੋਜ਼ਪੁਰ ਤੋਂ ਪੱਟੀ ਰੂਟ ਲਈ ਵੀ ਜਲਦੀ ਹੀ ਪਰਮਿਟ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ  ਭਾਰਤ ਦੇ ਰਾਸ਼ਟਰਪਤੀ ਵੱਲੋਂ ਏਮਜ਼ ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਕੀਤੀ ਸ਼ਿਰਕਤ

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਤੋਂ ਵੀ ਡੇਰਾ ਬਿਆਸ ਪਹੁੰਚਣ ਲਈ ਬੱਸ ਰਵਾਨਾ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਬੱਸ ਵਿੱਚ ਬੈਠੀਆਂ ਸਵਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੇ ਇਸ ਰੂਟ ਤੇ ਬੱਸ ਚਲਾਉਣ ਲਈ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਮੰਗ ਅਤੇ ਹਰ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ ਕਿਉਂਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਨਕਾਰਦਿਆਂ ਵੱਡੀਆਂ ਉਮੀਦਾਂ ਨਾਲ ‘ਆਪ’ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਹਿੱਤ ਲਈ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਰਾਹੀਂ ਪਿਛਲੇ 10 ਦਿਨਾਂ ਤੋਂ ਬਹੁਤ ਸਾਰਾ ਨਸ਼ਾ ਬਰਾਮਦ ਕੀਤਾ ਗਿਆ ਹੈ ਅਤੇ ਸਮਗਲਰ ਗ੍ਰਿਫਤਾਰ ਕੀਤੇ ਗਏ ਹਨ|

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਦੇ ਮੈਡੀਕਲ ਕਾਲਜ ਤੇ ਸਿਵਲ ਹਸਪਤਾਲ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਉਹਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਬਨਣ ਅਤੇ ਉਨ੍ਹਾਂ ਦੇ ਆਸ ਪਾਸ ਜਾਂ ਕਿਸੇ ਵੀ ਨਸ਼ਾ ਸਮਗਲਰ ਬਾਰੇ ਕੋਈ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਪੁਲਿਸ ਨੂੰ ਦੇਣ ਤਾਂ ਜੋ ਸਾਡੀ ਨੌਜਵਾਨੀ ਨੂੰ ਨਸ਼ੇ ਤੋਂ ਦੂਰ ਕੀਤਾ ਜਾ ਸਕੇ।ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕੈਬਨਿਟ ਮੰਤਰੀ ਦਾ ਫ਼ਿਰੋਜ਼ਪੁਰ ਦੇ ਲੋਕਾਂ ਲਈ ਇਹ ਉਪਰਾਲਾ ਕਰਨ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਫਿਰੋਜ਼ਪੁਰ ਦੇ ਵਾਸੀਆਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਫਿਰੋਜ਼ਪੁਰ ਤੋਂ ਸਿੱਧੀ ਬੱਸ ਬਿਆਸ ਲਈ ਜਾਵੇਗੀ। ਉਹਨਾਂ ਕਿਹਾ ਕਿ ਇਹ ਬੱਸ ਰੋਜ਼ਾਨਾ ਸਵੇਰੇ 4:30 ਵਜੇ ਫਿਰੋਜ਼ਪੁਰ ਬੱਸ ਸਟੈਂਡ ਤੋਂ ਚੱਲੇਗੀ ਅਤੇ ਵਾਪਸੀ 1 ਵਜੇ ਬਿਆਸ ਤੋਂ ਹੋਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...