spot_img
spot_img

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

Date:

spot_img

👉ਦਿਵਿਆਂਗਜਨਾਂ ਲਈ ਚਾਲੂ ਵਿੱਤੀ ਸਾਲ ਦੌਰਾਨ ਸਰਕਾਰ ਵੱਲੋਂ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ
👉ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਿਤ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
Chandigarh News:ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ।ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵਿੱਚ ਕਿਸੇ ਤਰ੍ਹਾਂ ਦੀ ਅਣਗਾਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀ ਸਕੀਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...