Thursday, April 16, 2026
spot_img
spot_img

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

Date:

spot_img

👉ਪਿੰਡ ਮਦਰਸਾ ਵਿਚ ਬਣੀ ਇਮਾਰਤ ਢਾਹੀ
Muktsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ।

ਇਹ ਵੀ ਪੜ੍ਹੋ  “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।ਉਹਨਾਂ ਨੇ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਐਸ.ਐਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਜਲੰਧਰ ‘ਚ ਲੁਟੇਰਿਆਂ ਦੀ ਕੁੱਟਮਾਰ ਤੋਂ ਬਾਅਦ ਬਜ਼ੁਰਗ ਦੀ ਮੌ+ਤ

ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰ ਲਿਆ ਜਾਏਗਾ ਅਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ।ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ (ਐਚ), ਐਸਡੀਐਮ ਬਲਜੀਤ ਕੌਰ, ਸ.ਇਕਬਾਲ ਸਿੰਘ ਡੀ.ਐਸ.ਪੀ ਮਲੋਟ, ਐਸ.ਆਈ ਦਰਸ਼ਨ ਸਿੰਘ ਐਸ.ਐਚ.ਓ ਲੱਖੇਵਾਲੀ, ਇੰਸ. ਦਵਿੰਦਰ ਸਿੰਘ ਐਸ.ਐਚ.ਓ ਕਬਰਵਾਲਾ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...