ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ

Date:

spot_img

👉ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ
Chandigarh News:ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ ਭਲਾਈ ਸਬੰਧੀ ਪਹਿਲਕਦਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਹ ਵੀ ਪੜ੍ਹੋ  AIIMS Bathinda ਨੇ ਪਹਿਲਾ ਲਾਈਵ ਰਿਲੇਟਿਡ ਗੁਰਦਾ ਟ੍ਰਾਂਸਪਲਾਂਟ ਕਰਕੇ ਮੀਲ ਪੱਥਰ ਕੀਤਾ ਪ੍ਰਾਪਤ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਸਨਮਾਨ ਅਤੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇ।ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਬਾਰੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵ ਨੇ ਵੱਖ-ਵੱਖ ਭਲਾਈ ਸਕੀਮਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੀਟਿੰਗ ਦੌਰਾਨ ਜਨਤਕ ਸਮਾਗਮਾਂ ਵਿੱਚ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਰਸਮੀ ਪ੍ਰੋਟੋਕੋਲ ਸਥਾਪਤ ਕਰਨ ‘ਤੇ ਵੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ  ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਯੋਗ ਪਰਿਵਾਰਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।ਇਸ ਮੌਕੇ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...