Ludhiana News: ਸੰਭਾਵਿਤ ਤੌਰ ‘ਤੇ ਅਗਲੇ ਮਹੀਨੇ ਲੁਧਿਆਣਾ ਪੱਛਮੀ ਹਲਕੇ ਦੀ ਹੋਣ ਜਾ ਰਹੀ ‘ਚ ਉਪ ਚੋਣ ਲਈ ਸਭ ਤੋਂ ਪਹਿਲਾਂ ਉਮੀਦਵਾਰ ਦੇ ਨਾਮ ਦਾ ਐਲਾਨ ਕਰਨ ਵਾਲੀ ਆਮ ਆਦਮੀ ਪਾਰਟੀ ਵੱਲੋਂ ਹੁਣ ਚੋਣ ਮੁਹਿੰਮ ਦੀ ਸ਼ੁਰੂਆਤ ਵਿੱਚ ਵੀ ਪਹਿਲ ਕਦਮੀ ਕੀਤੀ ਜਾ ਰਹੀ ਹੈ। ਚੋਣ ਮੁਹਿੰਮ ਵਾਸਤੇ ਪਾਰਟੀ ਆਗੂਆਂ ਤੇ ਵਲੰਟੀਅਰਾਂ ਨੂੰ ਗਤੀਸ਼ੀਲ ਕਰਨ ਦੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਮਾਰਚ ਨੂੰ ਲੁਧਿਆਣਾ ਪੁੱਜ ਰਹੇ ਹਨ, ਜਿੱਥੇ ਉਹ ਪਾਰਟੀ ਉਮੀਦਵਾਰ ਦੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨਗੇ।
ਇਹ ਵੀ ਪੜ੍ਹੋ ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ
ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹਿਤ ਸਮੂਹ ਲੀਡਰਸ਼ਿਪ ਵੀ ਮੌਜੂਦ ਰਹੇਗੀ। ਪਾਰਟੀ ਦੇ ਉੱਚ ਆਗੂਆਂ ਤੋਂ ਮਿਲੀ ਸੂਚਨਾ ਦੇ ਮੁਤਾਬਿਕ ਸ੍ਰੀ ਕੇਜਰੀਵਾਲ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਇੰਡੋ ਸਟੇਡੀਅਮ ਦੇ ਵਿੱਚ ਇਹ ਮੀਟਿੰਗ ਕਰਨਗੇ। ਜਿਸਦੇ ਵਿਚ ਲੁਧਿਆਣਾ ਪੱਛਮੀ ਹਲਕੇ ਤੋਂ ਇਲਾਵਾ ਲੁਧਿਆਣਾ ਦੇ ਸਮੂਹ ਵਲੰਟੀਅਰਾਂ ਨੂੰ ਸੱਦਿਆ ਗਿਆ ਹੈ। ਇੱਥੇ ਦੱਸਣਾ ਬਣਦਾ ਹੈ ਕਿ ਆਪਣੀ ਵੱਖਰੀ ਰਾਜਨੀਤੀ ਤੇ ਰਣਨੀਤੀ ਲਈ ਜਾਣੀ ਜਾਂਦੀ ਆਮ ਆਦਮੀ ਪਾਰਟੀ ਵੱਲੋਂ ਆਮ ਚੋਣਾਂ ਅਤੇ ਉਪ ਚੋਣਾਂ ਵਿੱਚ ਅਕਸਰ ਹੀ ਦੂਜੀਆਂ ਪਾਰਟੀਆਂ ਤੋਂ ਪਹਿਲਾਂ ਉਮੀਦਵਾਰ ਦੀ ਚੋਣ ਕਰਨ ਤੋਂ ਇਲਾਵਾ ਚੋਣ ਪਿੜ ਵਿੱਚ ਵੀ ਆਉਣ ‘ਚ ਹਮੇਸ਼ਾ ਪਹਿਲ ਕੀਤੀ ਜਾਂਦੀ ਰਹੀ ਹੈ।
ਇਸੇ ਕੜੀ ਤਹਿਤ ਪਾਰਟੀ ਵੱਲੋਂ ਫਰਵਰੀ ਮਹੀਨੇ ਵਿੱਚ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਹਲਕੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਪਾਰਟੀ ਦੇ ਆਗੂਆਂ ਮੁਤਾਬਕ ਉਮੀਦਵਾਰ ਦਾ ਨਾਮ ਪਹਿਲਾਂ ਤੈਅ ਕਰਨ ਦੇ ਨਾਲ ਹਮੇਸ਼ਾ ਹੀ ਸਿਆਸੀ ਲਾਭ ਹੁੰਦਾ ਹੈ ਕਿਉਂਕਿ ਜਿੱਥੇ ਪਾਰਟੀ ਆਗੂ ਅਤੇ ਉਮੀਦਵਾਰ ਚੋਣ ਪ੍ਰਚਾਰ ਦੇ ਵਿੱਚ ਵਿਰੋਧੀ ਪਾਰਟੀਆਂ ਨਾਲੋਂ ਅੱਗੇ ਰਹਿੰਦੇ ਹਨ ਉੱਥੇ ਪਾਰਟੀ ਦੇ ਅੰਦਰ ਵੀ ਗਿਲੇ ਸ਼ਿਕਵੇ ਜਲਦੀ ਖਤਮ ਹੋ ਜਾਂਦੇ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਨਚੇਤ ਮੌਤ ਹੋ ਗਈ ਸੀ ਜਿਸ ਦੇ ਚਲਦੇ ਇਸ ਹਲਕੇ ਦੇ ਵਿੱਚ ਹੁਣ ਇਹ ਚੋਣ ਹੋਣੀ ਤੈਅ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "By Election; 18 ਮਾਰਚ ਨੂੰ ਲੁਧਿਆਣਾ ‘ਚ ਵਲੰਟੀਅਰਾਂ ਨਾਲ ਮੀਟਿੰਗ ਕਰਨਗੇ Arvind Kejriwal"