Punjab News: Punjab Congress ਦੀ ਇੱਕ ਅਹਿਮ ਮੀਟਿੰਗ ਅੱਜ ਵੀਰਵਾਰ ਨੂੰ ਦਿੱਲੀ ਵਿਖੇ ਹੋਣ ਜਾ ਰਹੀ ਹੈ। AICC ਦੇ ਦਫਤਰ ਵਿੱਚ ਹੋਣ ਜਾ ਰਹੀ ਇਸ ਮਹੱਤਵਪੂਰਨ ਮੀਟਿੰਗ ਦੇ ਵਿੱਚ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਰੁਜਨ ਖੜਗੇ ਅਤੇ ਕੌਮੀ ਆਗੂ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਸੂਚਨਾ ਮੁਤਾਬਕ ਪੰਜਾਬ ਕਾਂਗਰਸ ਦੇ ਕੁਝ ਦਿਨ ਪਹਿਲਾਂ ਨਵੇਂ ਲਗਾਏ ਗਏ ਇਨਚਾਰਜ ਭੂਪੇਸ਼ ਬਘੇਲ ਵਲੋਂ ਸੱਦੀ ਇਸ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਪੰਜਾਬ ਕਾਂਗਰਸ ਦੀ ਸਮੂਹ ਸੀਨੀਅਰ ਲੀਡਰਸ਼ਿਪ ਦਿੱਲੀ ਪੁੱਜ ਗਈ ਹੈ।
ਇਹ ਵੀ ਪੜ੍ਹੋ ਕਾਂਗਰਸ ਨੇ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਵੀਂ ਵੋਟਰ ਸੂਚੀ ਦੀ ਮੰਗ ਕੀਤੀ
ਚਰਚਾ ਮੁਤਾਬਕ ਇਸ ਮੀਟਿੰਗ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰੋਗਰਾਮ ਸਬੰਧੀ ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੀਟਿੰਗ ਦੇ ਵਿੱਚ 2027 ਨੂੰ ਲੈ ਕੇ ਪਾਰਟੀ ਦੀਆਂ ਤਿਆਰੀਆਂ ਬਾਰੇ ਡੂੰਘਾਈ ਨਾਲ ਪੜਚੋਲ ਹੋਵੇਗੀ। ਹਾਲਾਂਕਿ ਕੁਝ ਦਿਨ ਪਹਿਲਾਂ ਮੀਡੀਆ ਦੇ ਇੱਕ ਹਿੱਸੇ ਵਿੱਚ ਪੰਜਾਬ ਕਾਂਗਰਸ ਦੇ ਪੁਨਰਗਠਨ ਦੀ ਵੀ ਚਰਚਾ ਚੱਲੀ ਸੀ ਪ੍ਰੰਤੂ ਪਹਿਲਾਂ ਪੰਜਾਬ ਕਾਂਗਰਸ ਦੇ ਇਨਚਾਰਜ ਵੱਲੋਂ ਇੱਕ ਵਿਸ਼ੇਸ਼ ਸੁਨੇਹਾ ਪਾ ਕੇ ਇਹਨਾਂ ਚਰਚਾਵਾਂ ਨੂੰ ਰੱਦ ਕੀਤਾ ਸੀ ਅਤੇ ਹੁਣ ਪਾਰਟੀ ਵੱਲੋਂ ਮੌਜੂਦਾ ਸੂਬਾਈ ਲੀਡਰਸ਼ਿਪ ‘ਤੇ ਵਿਸ਼ਵਾਸ਼ ਪ੍ਰਗਟ ਕਰਕੇ ਉਸਨੂੰ ਤਕੜਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ ਬਠਿੰਡਾ ਦੇ ਆਦੇਸ਼ ਹਸਪਤਾਲ ਕੋਲ ਬਣੇ ਹੋਟਲ ’ਚ ਏਕੇ-47 ਦੀ ਨੌਕ ’ਤੇ ਲੁੱਟ, ਪੁਲਿਸ ਵੱਲੋਂ ਜਾਂਚ ਜਾਰੀ
ਪਾਰਟੀ ਦੇ ਕੁਝ ਆਗੂਆਂ ਨੇ ਨਾਮ ਨਾਂ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਸੂਬਾਈ ਕਾਂਗਰਸ ਨਾਲ ਸੰਬੰਧਿਤ ਕੁਝ ਆਗੂਆਂ ਵੱਲੋਂ ਦਿੱਤੇ ਜਾ ਰਹੇ ਆਪੋ-ਧਾਪੀ ਬਿਆਨ ਅਤੇ ਵਜਾਈ ਜਾ ਰਹੀ ਵੱਖੋ ਵੱਖਰੀ ਡਫਲੀ ਉੱਤੇ ਵੀ ਚਰਚਾ ਕਰਦਿਆਂ ਸਖਤੀ ਨਾਲ ਰੋਕ ਲਾਉਣ ਦੀ ਮੰਗ ਕੀਤੀ ਜਾਵੇਗੀ। ਦਿੱਲੀ ਹਾਈ ਕਮਾਂਡ ਨਾਲ ਜੁੜੇ ਕਾਂਗਰਸੀ ਆਗੂਆਂ ਨੇ ਵੀ ਦਾਅਵਾ ਕੀਤਾ ਹੈ ਕਿ ਪਹਿਲਾ ਹੀ ਅਨੁਸ਼ਾਸਨਹੀਣਤਾ ਕਾਰਨ ਨੁਕਸਾਨ ਝੱਲ ਚੁੱਕੀ ਪਾਰਟੀ ਦੀ ਕੌਮੀ ਲੀਡਰਸ਼ਿਪ ਵੀ ਹੁਣ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਜਿਸ ਦੇ ਚੱਲਦੇ ਮੀਟਿੰਗ ਦੇ ਵਿੱਚ ਸਮੂਹ ਪਾਰਟੀ ਆਗੂਆਂ ਨੂੰ ਪਾਰਟੀ ਲਾਈਨ ‘ਤੇ ਇੱਕਜੁੱਟ ਹੋ ਕੇ ਚੱਲਣ ਦਾ ਸੰਦੇਸ਼ ਦਿੱਤਾ ਜਾਵੇਗਾ ਅਤੇ ਨਾਲ ਹੀ ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੀ ਚੇਤਾਵਨੀ ਵੀ ਦਿੱਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।
Share the post "Punjab Congress ਦੀ Delhi ‘ਚ ਅਹਿਮ ਮੀਟਿੰਗ ਅੱਜ, ਰਾਹੁਲ ਤੇ ਖੜਗੇ ਵੀ ਰਹਿਣਗੇ ਮੌਜੂਦ"