Muktsar News:ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 12 ਮਾਰਚ 2025 ਤੋਂ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਉਟਰ ਬੇਸਿਸ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ ਅਤੇ ਇਸ ਵਾਰ ਪੇਪਰ ਪੰਜਾਬੀ ਵਿੱਚ ਹੋਣਾ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜਿਲਕਾ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਆਪਣਾ ਆਨਲਾਈਨ www.joinindianarmy.nic.in ’ਤੇ ਰਜਿਸਟ੍ਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਤਿਆਰੀ ਕਰਨ ਲਈ ਰਿਪੋਰਟ ਕਰਨ।
ਇਹ ਵੀ ਪੜ੍ਹੋ BSF ਦੀ ਕਾਮਯਾਬੀ; ਡ੍ਰੋਨ ਰਾਹੀਂ ਸਪਲਾਈ ਕੀਤੀ ਜਾ ਰਹੀ ਕਰੋੜਾਂ ਦੀ ਹੈਰੋਇਨ ਤੇ 2 ਪਿਸਤੌਲ ਬਰਾਮਦ
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਫਾਰਮ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ।
ਇਹ ਵੀ ਪੜ੍ਹੋ ਪਾਰਕਿੰਗ ਵਿਵਾਦ ਦੌਰਾਨ ‘ਵਿਗਿਆਨੀ’ ਦੀ ਹੋਈ ਮੌ+ਤ, ਗੁਆਂਢੀ ’ਤੇ ਪਰਚਾ ਦਰਜ਼
ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ ।ਯੁਵਕ ਦੀ ਉਮਰ 17 ½ ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ ਅਤੇ ਵਧੇਰੇ ਜਾਣਕਾਰੀ ਲਈ 88728-02046, 78888-48823 ਅਤੇ 78891-75575 ਨੰਬਰਾਂ ’ਤੇ ਸਪੰਰਕ ਕੀਤਾ ਜਾ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





