ਗੁਰੂ ਕਾਸ਼ੀ ਯੂਨੀਵਰਸਿਟੀ ਭਾਈ ਮਰਦਾਨਾ ਚੇਅਰ ਤੇ ਗੁਰੂ ਨਾਨਕ ਦੇਵ ਜੀ ਚੇਅਰ ਸਥਾਪਿਤ ਕਰਨ ਵਾਲੀ ਦੁਨੀਆ ਦੀ ਪਹਿਲੀ ਯੂਨੀਵਰਸਿਟੀ ਬਣੀ

0
33
+1

Bathinda News: ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫੈਕਲਟੀ ਆਫ਼ ਸਾਇੰਸਜ਼, ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਵਲੋਂ ਗੁਰੂ ਨਾਨਕ ਦੇਵ ਫਾਉਂਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਚੇਅਰ ਸਥਾਪਿਤ ਕਰਕੇ ਦੁਨੀਆ ਦੀ ਪਹਿਲੀ ਯੂਨੀਵਰਸਿਟੀ ਹੋਣ ਦਾ ਮਾਣ ਹਾਸਿਲ ਕੀਤਾ।ਇਸ ਮੌਕੇ ਰੱਖੇ ਗਏ ਪ੍ਰਵਾਭਸ਼ਾਲੀ ਸਮਾਰੋਹ ਦੀ ਪ੍ਰਧਾਨਗੀ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਕੀਤੀ। ਡਾ. ਦਵਿੰਦਰ ਸਿੰਘ ਲੱਧੜ ਚੇਅਰਮੈਨ ਗੁਰੂ ਨਾਨਕ ਦੇਵ ਫਾਉਂਡੇਸ਼ਨ ਕੈਨੇਡਾ, ਮੇਜਰ ਸਿੰਘ ਨਾਗਰਾ ਪ੍ਰਧਾਨ, ਪ੍ਰੋ. (ਡਾ.) ਪੀਯੂਸ਼ ਵਰਮਾ ਉਪ ਕੁਲਪਤੀ, ਡਾ. ਕੇ.ਬੀ. ਸਿੰਘ ਡਾਇਰੈਕਟਰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਸਨਮਾਨਿਤ ਮਹਿਮਾਨ ਤੇ ਡਾ. ਸਤਨਾਮ ਸਿੰਘ ਜੱਸਲ ਸਾਬਕਾ ਮੁੱਖੀ ਰੀਜ਼ਨਲ ਸੈਂਟਰ ਬਠਿੰਡਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਚਾਂਸਲਰ ਸ. ਸਿੱਧੂ ਨੇ ਕਿਹਾ ਕਿ ਵਾਹਿਗੁਰੂ ਜੀ ਦੀ ਬਖ਼ਸ਼ਿਸ਼ ਸਦਕਾ ਹੀ ਇਹ ਚੇਅਰ ਸਥਾਪਿਤ ਹੋ ਪਾਈ ਹੈ। ਉਨ੍ਹਾਂ ਆਪਣੇ ਨਿਜੀ ਜੀਵਨ ਦੇ ਤਜ਼ਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਜੀ.ਕੇ.ਯੂ. ਹੁਣ ਗੁਰੂਆਂ ਦੀ ਰਹਿਮਤ ਸਦਕਾ ਅਕਾਦਮਿਕ ਤੇ ਖੋਜ ਦੇ ਖੇਤਰ ਵਿੱਚ ਨਵੇਂ ਦਸਹਿੱਦੇ ਸਥਾਪਿਤ ਕਰ ਰਹੀ ਹੈ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 24 ਘੰਟਿਆ ਵਿੱਚ ਹਰਿੰਦਰ ਦਾ ਕਤਲ ਕਰਨ ਵਾਲੇ 02 ਗ੍ਰਿਫਤਾਰ

ਉਨ੍ਹਾਂ ਸਰਬੱਤ ਦੇ ਭਲੇ ਅਤੇ ਸਿੱਖਿਆ ਦੇ ਪ੍ਰਚਾਰ ਪਾਸਾਰ ਲਈ ਵਰਸਿਟੀ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਚਾਨਣਾ ਪਾਇਆ।ਡਾ. ਲੱਧੜ ਨੇ ਫਾਉਂਡੇਸ਼ਨ ਵੱਲੋਂ ਕੈਨੇਡਾ ਵਿਖੇ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਦੱਸਿਆ ਅਤੇ ਜੀ.ਕੇ.ਯੂ. ਵੱਲੋਂ ਭਾਈ ਮਰਦਾਨਾ ਜੀ ਚੇਅਰ ਅਤੇ ਗੁਰੂ ਨਾਨਕ ਦੇਵ ਜੀ ਚੇਅਰ ਦੀ ਸਥਾਪਨਾ ਤੇ ਵਧਾਈ ਦਿੱਤੀ।ਪ੍ਰਧਾਨ ਨਾਗਰਾ ਨੇ ਦੱਸਿਆ ਕਿ ਫਾਉਂਡੇਸ਼ਨ ਕੈਨੇਡਾ ਵਿਖੇ ਹਸਪਤਾਲਾਂ ਵਿੱਚ ਲੋੜਵੰਦ ਮਰੀਜ਼ਾਂ ਅਤੇ ਸਿੱਖਿਆ ਅਦਾਰਿਆਂ ਵਿੱਚ ਹੋਣਹਾਰ ਵਿਦਿਆਰਥੀਆਂ ਲਈ ਲੱਖਾਂ ਡਾਲਰਾਂ ਨਾਲ ਸਹਿਯੋਗ ਕਰ ਰਹੀ ਹੈ। ਉਨ੍ਹਾਂ ਗੁਰੂਆਂ ਦੀ ਸਿੱਖਿਆ ਨੂੰ ਵਰਤਮਾਨ ਸਮੇਂ ਹਰ ਕਸਵੱਟੀ ਤੇ ਖਰਾ ਦੱਸਦੇ ਹੋਏ ਕਿਹਾ ਕਿ ਸੈਂਕੜੇ ਸਾਲ ਪਹਿਲਾਂ ਗੁਰੂ ਜੀ ਵੱਲੋਂ ਦਿੱਤੀ ਗਈ ਸਿੱਖਿਆ ਅੱਜ ਵੀ ਸਾਰਥਕ ਜਾਪਦੀ ਹੈ।ਮੁੱਖ ਬੁਲਾਰੇ ਡਾ. ਜੱਸਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਗਿਆਨ ਸੱਚ ਦਾ ਉਹ ਸੂਰਜ ਹੈ ਜਿਸਨੇ ਮਨੁੱਖ ਨੂੰ ਅਗਿਆਨਤਾ, ਵਿਕਾਰਾਂ ਤੇ ਮੋਹ ਮੁਕਤ ਹੋਣ ਦਾ ਰਾਹ ਵਿਖਾਇਆ। ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਹਵਾ, ਪਾਣੀ, ਧਰਤੀ ਨੂੰ ਪਲੀਤ ਹੋਣ ਤੋਂ ਬਚਾਉਣ ਦਾ ਸੰਦੇਸ਼ ਸਦੀਆਂ ਪਹਿਲਾਂ ਦਿੱਤਾ ਸੀ ਜੋ ਅੱਜ ਵੀ ਸੱਚ ਅਤੇ ਸਾਰਥਕ ਸਾਬਿਤ ਹੁੰਦਾ ਹੈ।

ਇਹ ਵੀ ਪੜ੍ਹੋ  ਪਾਰਕਿੰਗ ਵਿਵਾਦ ਦੌਰਾਨ ‘ਵਿਗਿਆਨੀ’ ਦੀ ਹੋਈ ਮੌ+ਤ, ਗੁਆਂਢੀ ’ਤੇ ਪਰਚਾ ਦਰਜ਼

ਉਨ੍ਹਾਂ ਗੁਰੂ ਨਾਨਕ ਵੱਲੋਂ ਨਾਰੀ ਦੇ ਸਥਾਨ ਨੂੰ ਉੱਚਾ ਚੁੱਕਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।ਡਾ. ਵਰਮਾ ਨੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ ਵਰਸਿਟੀ ਵੱਲੋਂ ਸਰਬੱਤ ਦੇ ਭਲੇ ਲਈ ਕੀਤੇ ਗਏ ਕਾਰਜਾਂ ਤੇ ਚਾਨਣਾ ਪਾਇਆ। ਉਨ੍ਹਾਂ ਸਭਨਾਂ ਨੂੰ ਪ੍ਰਮਾਤਮਾ ਦੀ ਰਜ਼ਾ ਵਿੱਚੇ ਰਾਜੀ ਰਹਿਣ ਲਈ ਕਿਹਾ ਅਤੇ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਦੇ ਮਹਾਂਵਾਕ ਨੂੰ ਅਸਲ ਜੀਵਨ ਵਿੱਚ ਉਤਾਰਨ ਲਈ ਪ੍ਰੇਰਿਤ ਕੀਤਾ।ਡਾ. ਗੁਰਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਦਿੱਤੀਆਂ ਗਈਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ।ਡਾ. ਗੁਰਜੀਤ ਸਿੰਘ ਖਾਲਸਾ ਮੁੱਖੀ ਧਰਮ ਅਧਿਐਨ ਵਿਭਾਗ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਗੁਰੂ ਜੀ ਨੇ ਫਲਸਫੇ ਅਤੇ ਦਾਰਸ਼ਨਿਕਤਾ ਬਾਰੇ ਵਿਸਥਾਰ ਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਉਚ-ਨੀਚ ਖਤਮ ਕਰਕੇ ਗੁਰੂਆਂ ਵੱਲੋਂ ਸ਼ੁਰੂ ਕੀਤੀ ਗਈ ਲੰਗਰ ਪਰੰਪਰਾ ਬਾਰੇ ਜਾਣਕਾਰੀ ਦਿੱਤੀ।ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਕਾਰੀ ਅਤੇ ਪਤਵੰਤੇ ਸ਼ਾਮਿਲ ਹੋਏ। ਆਯੋਜਕਾਂ ਵੱਲੋਂ ਪਤਵੰਤਿਆਂ ਨੂੰ ਯਾਦਾਸ਼ਤ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here