ਪੁਲਿਸ ਵੱਲੋਂ ਪਿਸਤੌਲ ਅਤੇ ਮੋਟਰਸਾਈਕਲ ਕੀਤਾ ਬਰਾਮਦ
Faridkot News: ਸੂਬੇ ਦੇ ਵਿਚ ਅਪਰਾਧੀਆਂ ਨੂੰ ਨੱਥ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਫ਼ਰੀਦਕੋਟ ਪੁਲਿਸ ਨਾਲ ਸ਼ੁੱਕਰਵਾਰ ਤੜਕਸਾਰ ਹੋਏ ਮੁਕਾਬਲੇ ਵਿਚ ਇੱਕ ਖ਼ਤਰਨਾਕ ਗੈਂਗਸਟਰ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਵਿਦੇਸ਼ ਬੈਠੇ ਗੈਂਗਸਟਰ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧਤ ਇਸ ਸੂਟਰ ਦੀ ਪਹਿਚਾਣ ਮਨਪ੍ਰੀਤ ਉਰਫ਼ ਮਨੀ ਦੇ ਤੌਰ ‘ਤੇ ਹੋਈ ਹੈ। ਇਹ ਮੁਕਾਬਲਾ ਫ਼ਰੀਦਕੋਟ ਦੇ ਘੁਗਿਆਣਾ ਪਿੰਡ ਦੇ ਕੋਲ ਹੋਇਆ, ਜਿੱਥੇ ਏਜੀਟੀਐਫ਼੍ਰ ਅਤੇ ਸੀਆਈਏ ਜੈਤੋ ਦੀ ਪੁਲਿਸ ਟੀਮ ਵੱਲਂੋ ਗੁਪਤ ਸੂੁਚਨਾ ਦੇ ਆਧਾਰ ’ਤੇ ਨਾਕੇਬੰਦੀ ਕਰਕੇ ਇੰਨ੍ਹਾਂ ਨੂੰ ਕਾਬੂ ਕਰਨ ਦੀ ਯੋਜਨਾ ਬਣਾਈ ਸੀ ਪ੍ਰੰਤੂ ਮੋਟਰਸਾਈਕਲ ’ਤੇ ਆ ਰਹੇ ਇਸ ਗੈਂਗਸਟਰ ਨੇ ਪੁਲਿਸ ਉਪਰ ਹੀ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ ਚੰਡੀਗੜ੍ਹ ’ਚ ਤੜਕਸਾਰ ਵਾਪਰੇ ਦਰਦਨਾਕ ਹਾਦਸੇ ਵਿਚ 2 ਪੁਲਿਸ ਮੁਲਾਜਮਾਂ ਸਹਿਤ 3 ਦੀ ਹੋਈ ਮੌ+ਤ
ਜਵਾਬੀ ਗੋਲੀਬਾਰੀ ਵਿਚ ਲੱਤ ’ਚ ਗੋਲੀ ਲੱਗਣ ਕਾਰਨ ਇਹ ਜਖ਼ਮੀ ਹੋ ਗਿਆ। ਘਟਨਾ ਤੋਂ ਤੁਰੰਤ ਬਾਅਦ ਫ਼ਰੀਦਕੋਟ ਦੇ ਐਸਐਸਪੀ ਡਾ ਪ੍ਰਗਿੱਆ ਜੈਨ ਵੀ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਪੜਤਾਲ ਕੀਤੀ। ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ ਆਪਰੇਸ਼ਨ ਵਿੱਚ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਤਲਵੰਡੀ ਭਾਨਗੇਰੀਆ ਮੋਗਾ ਨੂੰ ਪਿੰਡ ਘੁਗਿਆਣਾ ਤੋ ਸਾਦਿਕ ਨਜਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ ਦੇਰ ਰਾਤ ਨੂੰ ਗੋ+ਲੀਆਂ ਨਾਲ ਦਹਿਲਿਆਂ ਮੋਗਾ ਸ਼ਹਿਰ; ਸਿਵ ਸੈਨਾ ਆਗੂ ਦੀ ਹੋਈ ਮੌ+ਤ, ਬੱਚੇ ਸਹਿਤ ਦੋ ਜਖ਼ਮੀ
ਐਸ.ਐਸ.ਪੀ ਡਾ ਜੈਨ ਨੇ ਦੱਸਿਆ ਕਿ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਉੱਪਰ ਕਤਲ ਅਤੇ ਅਸਲੇ ਐਕਟ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ। ਪੁਲਿਸ ਟੀਮਾਂ ਨੇ ਇਸ ਤੋ ਇੱਕ ਪਿਸਟਲ .30 ਬੋਰ ਅਤੇ ਅਤੇ 04 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਇਸ ਵੱਲੋ ਵਰਤਿਆ ਗਿਆ ਮੋਟਰਸਾਈਕਲ ਵੀ ਜਬਤ ਕੀਤਾ ਗਿਆ ਹੈ, ਜਿਸ ਉੱਪਰ ਸਵਾਰ ਹੋ ਕੇ ਆ ਰਿਹਾ ਸੀ। ਉਨ੍ਹਾਂ ਅੱਗੇ ਦਸਿਆ ਕਿ ਮਨਪ੍ਰੀਤ ਸਿੰਘ ਉਰਫ਼ ਮਨੀ ਜੋ ਕਿ ਮਿਤੀ 19-02-2025 ਨੂੰ ਪਿੰਡ ਕਪੂਰਾ ਜ਼ਿਲ੍ਹਾ ਮੋਗਾ ਵਿਖੇ ਕਤਲ ਵਿੱਚ ਸ਼ਮੂਲੀਅਤ ਸੀ, ਜਿਸ ਸਬੰਧੀ ਮੁਕੱਦਮਾ ਥਾਣਾ ਮਹਿਣਾ ਜ਼ਿਲ੍ਹਾ ਮੋਗਾ ਦਰਜ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਇਹ ਵਿਅਕਤੀ ਮਿਤੀ 26-02-2025 ਨੂੰ ਰਾਜਾ ਢਾਬਾ ਜਗਰਾਓ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜਿਸ ਸਬੰਧੀ ਮੁਕੱਦਮਾ ਥਾਣਾ ਸਿਟੀ ਜਗਰਾਓ, ਜਿਲਾ ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਸੀ।ਇਸ ਵਿਅਕਤੀ ਦਾ ਪਿਛੋਕੜ ਅਪਰਾਧਿਕ ਹੈ ਅਤੇ ਇਹ ਦਵਿੰਦਰ ਬੰਬੀਹਾ ਗੈਗ ਦਾ ਐਕਟਿਵ ਮੈਬਰ ਹੈ। ਇਸ ਦੇ ਖਿਲਾਫ ਪਹਿਲਾ ਹੀ ਵੱਖ ਵੱਖ ਥਾਣਿਆਂ ਵਿਚ ਅੱਧੀ ਦਰਜ਼ਨ ਮੁਕੱਦਮੇ ਦਰਜ਼ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਫ਼ਰੀਦਕੋਟ ’ਚ ਪੁਲਿਸ ਤੇ ਗੈਗਸਟਰ ਵਿਚਕਾਰ ਮੁਕਾਬਲਾ, ਖ਼ਤਰਨਾਕ ਸੂਟਰ ਮਨੀ ਹੋਇਆ ਜਖ਼ਮੀ"