Ludhiana News: ਸ਼ਹਿਰ ਦੇ ਤਾਜਪੁਰ ਰੋਡ ’ਤੇ ਸ਼ੁੱਕਰਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਤੀਜ਼ੇ ਦੀ ਵੀ ਹਾਲਾਤ ਗੰਭੀਰ ਬਣੀ ਹੋਈ ਹੈ। ਇਹ ਹਾਦਸਾ ਦਸਮੇਸ਼ ਡੇਅਰੀ ਨਜਦੀਕ ਇੱਕ ਕੂੜੇ ਨਾਲ ਭਰੇ ਟਿੱਪਰ ਦੀ ਚਪੇਟ ਵਿਚ ਆਉਣ ਕਾਰਨ ਵਾਪਰਿਆਂ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ ਖੇਤਾਂ ’ਚ ਨਗਨ ਹਾਲਾਤ ਵਿਚ ਮਿਲੀ ਨਾਬਾਲਿਗ ਲੜਕੀ ਦੀ ਲਾਸ਼ ਦੇ ਮਾਮਲੇ ਦਾ ਪੁਲਿਸ ਨੇ ਕੀਤਾ ਪਰਦਾਫਾਸ
ਮੁਲਜਮ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਸਮੇਂ ਇਹ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਾਜਪੁਰ ਚੌਕ ਤੋਂ ਆ ਰਹੇ ਸਨ। ਦਸਿਆ ਜਾ ਰਿਹਾ ਕਿ ਮ੍ਰਿਤਕ ਨਜਦੀਕੀ ਪਿੰਡ ਭਾਮੀਆਂ ਦੇ ਰਹਿਣ ਵਾਲੇ ਸਨ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਜਮ ਨੂੰ ਜਲਦੀ ਹੀ ਲੱਭ ਲਿਆ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਲੁਧਿਆਣਾ ’ਚ ਕੂੜੇ ਦੇ ਭਰੇ ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਲਈ ਜਾ+ਨ, ਤੀਜ਼ਾ ਜਖ਼ਮੀ"