ਜ਼ਿਲਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਸਿਹਤ ਅਤੇ ਤੰਦਰੁਸਤੀ ਕੈਂਪ ਦਾ ਆਯੋਜਨ

0
40
+1

Muktsar News: ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਮਿਮਿਟ ਕਾਲਜ ਮਲੋਟ ਵਿਖੇ ਪੁਲਿਸ ਮੁਲਾਜ਼ਮਾਂ ਦੀ ਤੰਦਰੁਸਤੀ ਅਤੇ ਚੰਗੇ ਭਵਿੱਖ ਲਈ ਸਿਹਤ ਅਤੇ ਤੰਦਰੁਸਤੀ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਕੰਵਲਪ੍ਰੀਤ ਸਿੰਘ ਚਾਹਲ ਐੱਸ.ਪੀ (ਐਚ), ਅਵਤਾਰ ਸਿੰਘ,ਡੀ.ਐੱਸ.ਪੀ ਗਿੱਦੜਬਾਹਾ, ਇਕਬਾਲ ਸਿੰਘ ਡੀ.ਐੱਸ.ਪੀ ਮਲੋਟ, ਜਸਪਾਲ ਸਿੰਘ ਡੀ.ਐੱਸ.ਪੀ ਲੰਬੀ ਸਮੇਤ ਲਗਭਗ 180 ਪੁਲਿਸ ਕਰਮਚਾਰੀ ਅਤੇ ਮਹਿਲਾ ਅਧਿਕਾਰੀ ਮੌਜੂਦ ਸਨ।ਇਸ ਮੌਕੇ ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਜਨਤਾ ਦੀ ਸੁਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਪੁਲਿਸ ਮੁਲਾਜ਼ਮ ਤੰਦਰੁਸਤ ਅਤੇ ਮਾਨਸਿਕ ਰੂਪ ਵਿੱਚ ਮਜ਼ਬੂਤ ਹੋਣਗੇ, ਉਹੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਵਧੀਆਂ ਤਰੀਕੇ ਨਾਲ ਨਿਭਾ ਸਕਣਗੇ।

ਇਹ ਵੀ ਪੜ੍ਹੋ  ਖੇਤਾਂ ’ਚ ਨਗਨ ਹਾਲਾਤ ਵਿਚ ਮਿਲੀ ਨਾਬਾਲਿਗ ਲੜਕੀ ਦੀ ਲਾਸ਼ ਦੇ ਮਾਮਲੇ ਦਾ ਪੁਲਿਸ ਨੇ ਕੀਤਾ ਪਰਦਾਫਾਸ

ਨਸ਼ਿਆਂ ਬਾਰੇ ਗੱਲ ਕਰਦਿਆਂ, ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਨੇ ਕਿਹਾ ਕਿ ਸਿਹਤ ਅਤੇ ਤੰਦਰੁਸਤੀ ਰਾਹੀਂ ਮਾਨਸਿਕ ਮਜ਼ਬੂਤੀ ਹਾਸਲ ਕੀਤੀ ਜਾ ਸਕਦੀ ਹੈ, ਜੋ ਵਿਅਕਤੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਕਰਦੀ ਹੈ। ਐੱਸ.ਐੱਸ.ਪੀ ਡਾ. ਅਖਿਲ ਚੌਧਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਅਤੇ ਤੰਦਰੁਸਤੀ ਲਈ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈਣ ਤਾਂ ਜੋ ਉਹਨਾਂ ਵਿੱਚ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਹੋ ਸਕੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਇਕ ਸਿਹਤਮੰਦ ਅਤੇ ਚੰਗਾ ਜੀਵਨ ਜੀ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here