Ferozepur News: ਸਰਕਾਰੀ ਹਾਈ ਸਮਾਰਟ ਸਕੂਲ ਦੁਲਚੀ ਕੇ ਵਿਖੇ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਬੀਤੇ ਦਿਨ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ)ਡਾ. ਨਿਧੀ ਕੁਮਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਹ ਵੀ ਪੜ੍ਹੋ ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ
ਮੈਡਮ ਅਮਨਦੀਪ ਕੌਰ ਸਾਇੰਸ ਮਿਸਟਰੈੱਸ ਦੀ ਸੰਚਾਲਨਾ ਹੇਠ ਹੋਏ ਇਸ ਸਮਾਗਮ ਵਿੱਚ ਸਕੂਲ ਮੁਖੀ ਰਮਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਦਸਵੀਂ ਜਮਾਤ ਦੀ ਵਿਦਿਆਰਥਣ ਰਜਨੀ ਨੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਭਾਸ਼ਣ ਦਿੱਤਾ ਜਦੋਂ ਕਿ ਮਨਜੋਤ ਕੌਰ ਨੇ ਆਪਣੀ ਲਿਖੀ ਕਵਿਤਾ ਛੇਵਾਂ ਦਰਿਆ ਪੇਸ਼ ਕੀਤੀ। ਆਂਚਲ ਅਤੇ ਉਸਦੀ ਟੀਮ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦਾ ਨਾਟਕ ਪੇਸ਼ ਕਰਕੇ ਸਮੂਹ ਦਰਸ਼ਕਾਂ ਦੇ ਮਨਾਂ ਨੂੰ ਜਿੱਤ ਲਿਆ।ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਨਿਧੀ ਕੁਮਦ ਨੇ ਆਪਣੇ ਪ੍ਰਧਾਨਗੀ ਸੰਬੋਧਨ ਵਿੱਚ ਸਰਹੱਦੀ ਖੇਤਰ ਦੇ ਮਿਹਨਤੀ ਨੌਜਵਾਨ ਪੀੜ੍ਹੀ ਨੂੰ ਉਜਵਲ ਭਵਿੱਖ ਲਈ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ।
ਇਹ ਵੀ ਪੜ੍ਹੋ ਬਠਿੰਡਾ ਦੇ ਹੋਟਲ ’ਚ ਹੋਈ ਲੁੱਟ ਦਾ ਮਾਮਲਾ; 2 ਫ਼ੌਜੀਆਂ ਨੇ ਛਾਉਣੀ ’ਚੋਂ ਚੋਰੀ ਕੀਤੀ AK-47 ਨਾਲ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ
ਡਾ.ਸਤਿੰਦਰ ਸਿੰਘ ਨੇ ਆਪਣੇ ਭਾਸ਼ਣ ਵਿੱਚ ਸਰਕਾਰ ਦੀਆਂ ਨਸ਼ੇ ਖ਼ਿਲਾਫ਼ ਸਰਗਰਮੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਏ ਡੀ ਸੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਨਮਾਨ ਨਿਸ਼ਾਨੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸਮੁੱਚੇ ਹਾਈ ਸਕੂਲ ,ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸਟਾਫ਼ ਤੋਂ ਇਲਾਵਾ ਸਰਕਾਰੀ ਡਿਸਪੈਂਸਰੀ ਦਾ ਸਮੂਹ ਅਤੇ ਪਿੰਡ ਦੀ ਸਰਪੰਚ ਰਾਜ, ਦਿਲਬਾਗ ਸਿੰਘ, ਪਰਵਿੰਦਰ ਸਿੰਘ ਬੱਗਾ, ਹਰਜੀਤ ਚੇਅਰਮੈਨ ਐਸ ਐਮ ਕਮੇਟੀ ,ਬੱਬੂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਿੱਸਾ ਲਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਦੁਲਚੀ ਕੇ ਸਕੂਲ ਵਿੱਚ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ"