Friday, April 17, 2026
spot_img
spot_img

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਇੱਕ ਹੋਰ ਵੱਡੀ ਕਾਮਯਾਬੀ

Date:

spot_img

👉ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸ਼ਾ ਤਸਕਰ ਦੀ 22 ਲੱਖ 72 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਲਗਾਇਆ ਨੋਟਿਸ
Muktsar News: ਮਾਨਯੋਗ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਗੌਰਵ ਯਾਦਵ,ਡੀ.ਜੀ.ਪੀ ਪੰਜਾਬ ਵੱਲੋਂ ਦੀਆ ਹਦਾਇਤਾਂ ਤਹਿਤ ਡਾ. ਅਖਿਲ ਚੌਧਰੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਨਸ਼ਿਆਂ ਖਿਲਾਫ ਮਹਿਮ ਵਿੱਡੀ ਗਈ ਹੈ, ਜਿਸ ਤਹਿਤ ਨਸ਼ੇ ਵੇਚਣ ਵਾਲੇ ਸੌਦਾਗਰਾ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾ ਵਿੱਚ ਸੁੱਟਿਆ ਜਾ ਰਿਹਾ ਹੈ।ਇਸੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਪਕਿਸਤਾਨ ’ਚ ਬੈਠੇ ਅੱਤਵਾਦੀ ਰਿੰਦਾ ਦੇ ਤਿੰਨ ਸਾਥੀ ਕਾਬੂ

ਇਸੇ ਤਹਿਤ ਹੀ ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ ਅਤੇ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਕੋਟਭਾਈ ਵੱਲੋਂ ਪਿੰਡ ਗੂੜੀਸੰਘਰ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਤਰਸੇਮ ਸਿੰਘ ਉਰਫ ਪੰਮਾ ਪੁੱਤਰ ਰੁਲੀਆ ਸਿੰਘ ਵਾਸੀ ਪਿੰਡ ਗੂੜੀਸੰਘਰ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 169 ਮਿਤੀ 15.12.2024 ਅ/ਧ 15(c)/61 ਐਨ.ਡੀ.ਪੀ.ਐਸ ਐਕਟ ਥਾਣਾ ਖੂਹੀਆਂ ਸਰਵਰ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ 100 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਇਆ ਸੀ। ਤਰਸੇਮ ਸਿੰਘ ਉਰਫ ਪੰਮਾ ਪੁੱਤਰ ਰੁਲੀਆ ਸਿੰਘ ਵਾਸੀ ਪਿੰਡ ਗੂੜੀਸੰਘਰ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ।

ਇਹ ਵੀ ਪੜ੍ਹੋ  Big News: ਸਿਵ ਸੈਨਾ ਦੇ ਪ੍ਰਧਾਨ ਦਾ ਕ.ਤਲ ਕਰਨ ਵਾਲੇ ਤਿੰਨਾਂ ਸ਼ੂਟਰਾਂ ਦਾ ਪੁਲਿਸ ਨੇ ਕੀਤਾ ’encounter’

ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 22,72,000 ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ।ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਇਸ ਮੌਕੇ ਡੀ.ਐਸ.ਪੀ (ਗਿੱਦੜਬਾਹਾ) ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...