Thursday, April 16, 2026
spot_img
spot_img

ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ:ਅਕਾਲੀ ਦਲ

Date:

spot_img

👉ਪੰਜਾਬ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਸਾਜ਼ਿਸ਼ ਬੇਨਕਾਬ ਹੋਵੇ:ਡਾ. ਦਲਜੀਤ ਸਿੰਘ ਚੀਮਾ ਅਕਾਲੀ ਦਲ
Chandigarh News:ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਠਾਕੁਰ ਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਪਕਿਸਤਾਨ ’ਚ ਬੈਠੇ ਅੱਤਵਾਦੀ ਰਿੰਦਾ ਦੇ ਤਿੰਨ ਸਾਥੀ ਕਾਬੂ

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਘਟਨਾ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ਤੇ ਸੂਬੇ ਨੂੰ ਏਜੰਸੀਆਂ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਇਲਾਕੇ ਵਿਚ ਇਹ 13ਵਾਂ ਧਮਾਕਾ ਹੈ ਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਪ੍ਰਤੱਖ ਪ੍ਰਮਾਣ ਹੈ।ਡਾ. ਚੀਮਾ ਨੇ ਹੋਰ ਕਿਹਾ ਕਿ ਇਕ ਪਾਸੇ ਤਾਂ ਕੇਂਦਰੀ ਤੇ ਰਾਜ ਏਜੰਸੀਆਂ ਸਿੱਖਾਂ ਵਿਚ ’ਖਾਨਾਜੰਗੀ’ ਕਰਵਾਉਣਾ ਚਾਹੁੰਦੀਆਂ ਹਨ ਤੇ ਦੂਜੇ ਪਾਸੇ ਸੂਬੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਅੰਮ੍ਰਿਤਸਰ ’ਚ ਮੰਦਿਰ ਦੇ ਬਹਾਰਾ ਧਮਾਕਾ, ਪੁਲਿਸ ਵੱਲੋਂ ਜਾਂਚ ਸ਼ੁਰੂ

ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਦੋਵਾਂ ਨੂੰ ਇਹਨਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਉਹਨਾਂ ਤਾਕਤਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਧੱਕੇ ਨਾਲ ਸਿੱਖ ਸੰਸਥਾਵਾਂ ’ਤੇ ਕਾਬਜ਼ ਹੋਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਦੇ ਅਜਿਹੇ ਤਜ਼ਰਬੇ ਖ਼ਤਰਨਾਕ ਸਾਬਤ ਹੋਏ ਹਨੇ ਤੇ ਇਹ ਗਲਤ ਦਿਸ਼ਾ ਵਿਚ ਚੁੱਕੇ ਕਦਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਬੀਤੇ ਸਮੇਂ ਤੋਂ ਸਬਕ ਸਿੱਖਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...