Monday, May 4, 2026
spot_img
spot_img

ਆਪ ਦੀ ਸਰਕਾਰ ਵਿੱਚ ਅਪਰਾਧੀਆਂ ਨੂੰ ਸਿੱਧੀ ਚੇਤਾਵਨੀ;ਜੁਰਮ ਛੱਡੋ ਨਹੀਂ ਤਾਂ ਪੰਜਾਬ ਜਾਂ ਫਿਰ ਦੁਨੀਆ ਛੱਡਣੀ ਪਵੇਗੀ:ਨੀਲ ਗਰਗ

Date:

spot_img

👉ਸ਼ਿਵ ਸੈਨਾ ਆਗੂ ਕਤਲ ਕੇਸ ਵਿੱਚ 24 ਘੰਟਿਆਂ ਵਿੱਚ ਅਪਰਾਧੀਆਂ ਨੂੰ ਫੜਨਾ ਇਸ ਦਾ ਸਬੂਤ- ਨੀਲ ਗਰਗ
👉ਹਾਲ ਹੀ ਵਿੱਚ ਪਟਿਆਲਾ ਵਿੱਚ ਵੀ ਪੁਲਿਸ ਨੇ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ ਉਸਦੇ ਪਰਿਵਾਰ ਕੋਲ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ – ਨੀਲ ਗਰਗ
Chandigarh News:ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੇ ਪੁਲੀਸ ਅਤੇ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਹੈ।‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਕਾਰਵਾਈ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਠੀਕ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪੁਲਿਸ ਨੂੰ ਫਰੀ ਹੈਂਡ ਦਿੱਤਾ ਹੋਇਆ ਹੈ ਅਤੇ ਸੂਬੇ ਦਾ ਮਾਹੌਲ ਖਰਾਬ ਕਰਨ ਵਾਲੇ ਅਤੇ ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਹਨ।‘ਆਪ’ ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ। ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸਰਕਾਰ ਕਿਸੇ ਨੂੰ ਵੀ ਅਮਨ-ਕਾਨੂੰਨ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ।ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੁਲੀਸ ਨੇ ਪਟਿਆਲਾ ਦੇ ਅਗਵਾ ਹੋਏ ਬੱਚੇ ਨੂੰ ਵੀ ਸਹੀ ਸਲਾਮਤ ਉਸ ਦੇ ਪਰਿਵਾਰ ਨੂੰ ਵਾਪਸ ਪਹੁੰਚਾਇਆ ਅਤੇ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਅਪਰਾਧੀ ਅਤੇ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਚਲੇ ਜਾਣਗੇ ਜਾਂ ਫਿਰ ਆਪਣਾ ਕਾਰੋਬਾਰ ਛੱਡ ਦੇਣਗੇ, ਨਹੀਂ ਤਾਂ ਸਲਾਖਾਂ ਪਿੱਛੇ ਹੋਣਗੇ।

ਇਹ ਵੀ ਪੜ੍ਹੋ  Big News: ਸਿਵ ਸੈਨਾ ਦੇ ਪ੍ਰਧਾਨ ਦਾ ਕ.ਤਲ ਕਰਨ ਵਾਲੇ ਤਿੰਨਾਂ ਸ਼ੂਟਰਾਂ ਦਾ ਪੁਲਿਸ ਨੇ ਕੀਤਾ ’encounter’

‘ਆਪ’ ਆਗੂ ਨੇ ਪੰਜਾਬ ਦੇ ਲੋਕਾਂ ਨੂੰ ਵੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਤੁਹਾਡੇ ਆਲੇ-ਦੁਆਲੇ ਗੈਰ-ਕਾਨੂੰਨੀ ਗਤੀਵਿਧੀਆਂ ਹੁੰਦੀਆਂ ਹਨ, ਤੁਰੰਤ ਸਥਾਨਕ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰੋ। ਮਾਨ ਸਰਕਾਰ ਉਸ ਖਿਲਾਫ ਸਖਤ ਕਾਰਵਾਈ ਕਰੇਗੀ।ਨੀਲ ਗਰਗ ਨੇ ਵੀ ਪੰਜਾਬ ਪੁਲਿਸ ਦੇ ਇਸ ਮਿਸਾਲੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਜਿਸ ਤਰ੍ਹਾਂ ਹੁਸ਼ਿਆਰੀ ਅਤੇ ਬਹਾਦਰੀ ਨਾਲ ਅਪਰਾਧੀਆਂ ਨੂੰ ਫੜਨ ਲਈ ਕੰਮ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ੰਸਾ ਦੀ ਹੱਕਦਾਰ ਹੈ।ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਚਾਹੇ ਉਹ ਗੈਂਗਸਟਰ ਹੋਣ, ਨਸ਼ਾ ਤਸਕਰ ਜਾਂ ਅਗਵਾਕਾਰ, ਉਨ੍ਹਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Share post:

spot_img

Popular

More like this
Related