ਝੁੱਗੇ ਹਜ਼ਾਰਾ ਵਾਲੇ ਦੇ ਲੋਕਾਂ ਨੇ ਨਸ਼ਾ ਤਸਕਰ ਦੇ ਘਰ ਤੇ ਕੀਤੀ ਕਾਰਵਾਈ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
Frozepur News:ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ।“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਿੰਡ ਝੁੱਗੇ ਹਜ਼ਾਰਾ ਪੁਲਿਸ ਸਟੇਸ਼ਨ ਫਿਰੋਜ਼ਪੁਰ ਸਦਰ ਵਿੱਚ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਨਜਾਇਜ਼ ਘਰ ਬਣਾਈ ਬੈਠੇ ਨਸ਼ਾ ਤਸਕਰ ਗੁਰਚਰਨ ਸਿੰਘ ਪੁੱਤਰ ਸੁਰਜੀਤ ਸਿੰਘ ਦਾ ਘਰ ਜੇ.ਸੀ.ਬੀ. ਮਸ਼ੀਨ ਨਾਲ ਢਾਹਿਆ ਗਿਆ ਹੈ।
ਇਹ ਵੀ ਪੜ੍ਹੋ Big News: ਇਸ ਸਰਕਾਰ ਦੇ 5 ਸਾਲ ਹੀ ਨਹੀਂ, ਬਲਕਿ ਅਗਲੀ ਵਾਰ ਵੀ ਭਗਵੰਤ ਸਿੰਘ ਮਾਨ ਹੀ ਹੋਣਗੇ ਮੁੱਖ ਮੰਤਰੀ : ਅਰਵਿੰਦ ਕੇਜ਼ਰੀਵਾਲ
ਉਨ੍ਹਾਂ ਦੱਸਿਆ ਕਿ ਇਹ ਨਸ਼ਾ ਤਸਕਰ ਭਗੌੜਾ ਹੈ ਅਤੇ ਇਸ ਖਿਲਾਫ਼ ਤਿੰਨ ਕੇਸ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਵੀ ਇਸ ਦਾ ਕਬਜ਼ਾ ਕੀਤਾ ਹੋਇਆ ਹੈ ਜੋ ਕੇ ਜਲਦੀ ਹੀ ਛੁੜਾ ਲਿਆ ਜਾਵੇਗਾ।ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਹੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਅਤੇ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਫ਼ਿਰੋਜ਼ਪੁਰ ਪੁਲਿਸ ਲਗਾਤਾਰ ਸਖਤ ਕਾਰਵਾਈਆਂ ਵਿੱਚ ਜੁਟੀ ਹੋਈ ਹੈ। ਜਿਸ ਦੇ ਤਹਿਤ ਪੁਲਿਸ ਵੱਲੋਂ ਪਿਛਲੇ ਕੁਝ ਦਿਨਾਂ ਵਿੱਚ ਕਈ ਨਸ਼ਾ ਤਸਕਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਜ਼ਿਲਾ ਪ੍ਰਸ਼ਾਸ਼ਨ, ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ Amritsar ਦਿਹਾਤੀ ਪੁਲਿਸ ਵੱਲੋਂ ਹਵਾਲਾ ਨੈਟਵਰਕ ਦਾ ਪਰਦਾਫਾਸ਼, ਲੱਖਾਂ ਦੀ ਰਾਸ਼ੀ ਸਹਿਤ ਦੋ ਅਪਰੇਟਰਾਂ ਕਾਬੂ
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਕੀਤੀ ਕਾਰਵਾਈ ਬਹੁਤ ਪ੍ਰਸ਼ੰਸਾਯੋਗ ਹੈ।ਭੁਪਿੰਦਰ ਸਿੰਘ ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਨਸ਼ਿਆਂ ਦੇ ਖਤਮੇ ਲਈ ਪੰਜਾਬ ਸਰਕਾਰ ਪੂਰੀ ਤਰਾਂ ਉਨ੍ਹਾਂ ਦੇ ਨਾਲ ਹੈ ਅਤੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵੇਚਣ ਦਾ ਕੰਮ ਕਰਨ ਵਾਲੇ ਹਰੇਕ ਨਸ਼ਾ ਤਸਕਰ ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਕੰਮ ਛੱਡ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਕਾਰਵਾਈਆਂ ਹੋਰ ਵੀ ਕੀਤੀਆਂ ਜਾਣਗੀਆਂ ਤੇ ਨਸ਼ੇ ਤੋਂ ਕਮਾਏ ਪੈਸੇ ਨਾਲ ਬਣਾਈ ਜਾਇਦਾਦ ਜ਼ਬਤ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਤਸਕਰ ਵੱਲੋ ਕੀਤੇ ਨਜ਼ਾਇਜ ਕਬਜ਼ੇ ਵਾਲਾ ਘਰ ਢਾਹਿਆ"