Mansa News:ਸਰਕਾਰੀ ਆਈ. ਟੀ. ਆਈ. ਬੁਢਲਾਡਾ ਅਤੇ ਰੋਜ਼ਗਾਰ ਉਤਪਤੀ ,ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਮਾਨਸਾ ਵੱਲੋਂ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ 18 ਮਾਰਚ, 2025 ਨੂੰ ਰੋਜ਼ਗਾਰ/ਅਪ੍ਰੈਟਿਸ਼ਿਪ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿਚ ਟ੍ਰਾਈਡੈਂਟ ਗਰੁੱਪ ਬਰਨਾਲਾ, ਜਗਤਜੀਤ ਇੰਡਸਟਰੀ ਚੀਮਾ,ਪ੍ਰੀਤ ਗਰੁੱਪ ਨਾਭਾ,ਸਵਰਾਜ ਇੰਜਨ ਮੋਹਾਲੀ,ਹੈਵਲਜ ਇੰਡੀਆ ਬੱਦੀ ਸਮੇਤ 10 ਕੰਪਨੀਆਂ ਵੱਲੋਂ ਸਿਖਿਆਰਥੀਆਂ ਦੀ ਚੋਣ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਲੁਧਿਆਣਾ ’ਚ ਦੋ ਮੁਕਾਬਲੇ; ਤਿੰਨ ਬਦਮਾਸ਼ ਪੁਲਿਸ ਦੀ ਗੋ+ਲੀ ਲੱਗਣ ਕਾਰਨ ਹੋਏ ਜਖ਼ਮੀ
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਆਈ. ਟੀ. ਆਈ. ਪਾਸ ਸਿਖਿਆਰਥੀ ਅਤੇ ਨਾੱਨ ਆਈ. ਟੀ.ਆਈ. ਪਾਸ ਪ੍ਰਾਰਥੀ ਲਾਭ ਉਠਾਅ ਸਕਦੇ ਹਨ। ਚਾਹਵਾਨ ਸਿਖਿਆਰਥੀ ਆਪਣੇ ਅਸਲ ਯੋਗਤਾ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਧਾਰ ਕਾਰਡ ਦੀ ਫੋਟੋ ਕਾਪੀ , ਪਾਸਪੋਰਟ ਸਾਈਜ਼ ਫੋਟੋ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਕੈਂਪ ਵਾਲੇ ਦਿਨ ਸਰਕਾਰੀ ਸਰਕਾਰੀ ਆਈ. ਟੀ. ਆਈ. ਬੁਢਲਾਡਾ ਵਿਖੇ 9:00 ਵਜੇ ਪਹੁੰਚਣ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9876319347, 9417170003, 9876533224 ‘ਤੇ ਸੰਪਰਕ ਕੀਤਾ ਜਾ ਸਕਦਾ ਹੈ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।