‘ਆਪ’ ਸਰਕਾਰ ਨੇ ਵੋਟ ਬਟੋਰੂ ਨੀਤੀ ਨੂੰ ਤਿਆਗ ਕੇ ਲਿਆਂਦੀ ਬਦਲਾਅ ਦੀ ਰਾਜਨੀਤੀ : ਸਪੀਕਰ ਸੰਧਵਾਂ
Kotkapura News:ਰਵਾਇਤੀ ਪਾਰਟੀਆਂ ਦੀਆਂ ਸਮੇਂ-ਸਮੇਂ ਬਣਦੀਆਂ ਰਹੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੇ ਲੋਕਾਂ ਨੂੰ ਸਿਰਫ ਗਲੀਆਂ-ਨਾਲੀਆਂ ਅਤੇ ਪਿੰਡਾਂ ਦੇ ਹੋਰ ਛੋਟੇ ਮੋਟੇ ਕੰਮਾਂ ਲਈ ਗ੍ਰਾਂਟ ਦੇਣ ਦੇ ਮੁੱਦੇ ’ਤੇ ਉਲਝਾਈ ਰੱਖਿਆ ਅਤੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਅਖੀਰਲੇ ਸਾਲ ਮਾਮੂਲੀ ਗ੍ਰਾਂਟਾਂ ਦੇ ਕੇ ਆਪਣੀ ਵੋਟ ਬਟੋਰੂ ਨੀਤੀ ਜਾਰੀ ਰੱਖੀ ਪਰ ‘ਆਪ’ ਸਰਕਾਰ ਨੇ ਬਦਲਾਅ ਦੀ ਰਾਜਨੀਤੀ ਤਹਿਤ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕਾਂ ਦੀ ਤਕਸੀਮ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈ।
ਇਹ ਵੀ ਪੜ੍ਹੋ BIG NEWS : ਅੰਮ੍ਰਿਤਸਰ ‘ਚ ਮੰਦਰ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਢੇਰ, ਦੂਜਾ ਹੋਇਆ ਫ਼ਰਾਰ
ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚਮੇਲੀ ਵਿਖੇ ਸਰਪੰਚ ਦਿਲਬਾਗ ਸਿੰਘ ਬਰਾੜ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦਾ ਚੈੱਕ ਸੋਂਪਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਦੇ ਉਸਾਰੂ ਸੋਚ ਰੱਖਣ ਵਾਲੇ ਸੂਝਵਾਨ ਨੁਮਾਇੰਦੇ ਖੁਦ ਵੀ ਵਿਕਾਸ ਕਾਰਜਾਂ ਉਪਰ ਪੱਲਿਉਂ ਖਰਚ ਕਰਨ ਲਈ ਤਤਪਰ ਰਹਿੰਦੇ ਹਨ ਪਰ ਸਰਕਾਰ ਵਲੋਂ ਵੀ ਸਖਤ ਹਦਾਇਤਾਂ ਹਨ ਕਿ ਜੇਕਰ ਕੋਈ ਠੇਕੇਦਾਰ ਵਿਕਾਸ ਕਾਰਜਾਂ ਵਿੱਚ ਮਿਆਰੀ ਸਮਾਨ ਨਹੀਂ ਵਰਤਦਾ ਤਾਂ ਉਸ ਖਿਲਾਫ ਬਕਾਇਦਾ ਕਾਰਵਾਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ ਅੱਜ ਲੁਧਿਆਣਾ ਪੁੱਜਣਗੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ
ਪਿੰਡ ਦੇ ਸਰਪੰਚ ਦਿਲਬਾਗ ਸਿੰਘ ਬਰਾੜ ਤੋਂ ਇਲਾਵਾ ਜ਼ਿਲ੍ਹਾ ਯੂਥ ਪ੍ਰਧਾਨ ਸੁਖਵੰਤ ਸਿੰਘ ਪੱਕਾ ਅਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਨੇ ਸਪੀਕਰ ਸੰਧਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਚਾਇਤ ਸਕੱਤਰ ਸੁਖਚੈਨ ਸਿੰਘ ਅਤੇ ਕੇਵਲ ਸਿੰਘ ਸਮੇਤ ਸਮੂਹ ਮੈਂਬਰਾਂ ’ਚ ਸ਼ਾਮਲ ਹਰਭਜਨ ਸਿੰਘ, ਸੁਖਜਿੰਦਰ ਸਿੰਘ, ਜਗਸੀਰ ਸਿੰਘ, ਛਿੰਦਰਪਾਲ ਸਿੰਘ, ਕੁਲਦੀਪ ਕੌਰ, ਵੀਰਪਾਲ ਕੌਰ, ਸੀਰਾ ਕੌਰ, ਆਦਿ ਵੀ ਹਾਜਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।