Thursday, April 16, 2026
spot_img
spot_img

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

Date:

spot_img

👉ਅਕਾਦਮਿਕ ਵਿਦਵਾਨਾਂ ਦੀ ਕਮੇਟੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਕਰੇਗੀ ਪੜਚੋਲ- ਰਘੂਜੀਤ ਸਿੰਘ ਵਿਰਕ
👉ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਵਿਸਾਖੀ ਵਾਲੇ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ ਪ੍ਰਚ਼ੰਡ ਧਰਮ ਪ੍ਰਚਾਰ ਲਹਿਰ- ਰਘੂਜੀਤ ਸਿੰਘ ਵਿਰਕ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ ਹੈ। ਇਕੱਤਰਤਾ ਬਾਅਦ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਕੇ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਸਾਰੇ ਅੰਤ੍ਰਿੰਗ ਕਮੇਟੀ ਮੈਂਬਰ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਕਹਿਣਗੇ।

ਇਹ ਵੀ ਪੜ੍ਹੋ  ਜਿਲ੍ਹਾ ਪੁਲਿਸ ਵੱਲੋਂ ਪਬਲਿਕ ਦੇ ਗੁੰਮ ਹੋਏ 100 ਮੋਬਾਇਲ ਫੋਨ ਕੀਤੇ ਟਰੇਸ

ਵਿਰਕ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ’ਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ।ਵਿਰਕ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਅੰਦਰ ਸਿੱਖਾਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ  BIG NEWS : ਅੰਮ੍ਰਿਤਸਰ ‘ਚ ਮੰਦਰ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਢੇਰ, ਦੂਜਾ ਹੋਇਆ ਫ਼ਰਾਰ

ਉਨ੍ਹਾਂ ਕਿਹਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵਾਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਗੁਰਿਆਈ ਦਿਵਸ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਇਸ ਲਈ ਇਹ ਧਰਮ ਪ੍ਰਚਾਰ ਲਹਿਰ ਇਨ੍ਹਾ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ,ਪਰਮਜੀਤ ਸਿੰਘ ਖ਼ਾਲਸਾ,ਸੁਰਜੀਤ ਸਿੰਘ ਗੜ੍ਹੀ,ਬਲਦੇਵ ਸਿੰਘ ਕਾਇਮਪੁਰ,ਦਲਜੀਤ ਸਿੰਘ ਭਿੰਡਰ,ਸੁਖਹਰਪ੍ਰੀਤ ਸਿੰਘ ਰੋਡੇ,ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ,ਪਰਮਜੀਤ ਸਿੰਘ ਰਾਏਪੁਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ,ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਲਖਬੀਰ ਸਿੰਘ, ਇੰਚਾਰਜ ਅਜਾਦਦੀਪ ਸਿੰਘ,ਮੇਜਰ ਸਿੰਘ,ਗੁਰਮੇਜ ਸਿੰਘ ਆਦਿ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....

सीएफएमएस पर लंबित फाइलों का 15 दिन में निपटारा करें सुनिश्चित- मुख्यमंत्री नायब सिंह सैनी

👉एचआरएमएस 2.0 की प्रगति, ई-ऑफिस के उपयोग और जवाबदेही...