Moga News:ਪੰਜਾਬ ਸਰਕਾਰ ਅਤੇ ਮਾਨਯੋਗ ਗੋਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਅਜੈ ਗਾਂਧੀ, ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਸੰਦੀਪ ਵਡੇਰਾ ਕਪਤਾਨ ਪੁਲਿਸ ਸਪੈਸ਼ਲ ਕ੍ਰਾਈਮਜ਼ ਮੋਗਾ ਦੀ ਅਗਵਾਈ ਹੇਠ ਕੁੱਲ 11 ਟੀਮਾਂ ਜਿਸ ਵਿਚ ਕੁੱਲ 60 ਪੁਲਿਸ ਕਰਮਚਾਰੀ ਸ਼ਾਮਿਲ ਸਨ, ਵੱਲੋਂ ਮੋਗਾ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾ ਦੀ ਅਚਨਚੇਤ ਚੈਕਿੰਗ ਅੱਜ ਮਿਤੀ 17.03.25 ਨੂੰ ਸੁਭਾ 10:00 ਵਜੇ ਤੋਂ ਦੁਪਿਹਰ 02:00 ਵਜੇ ਤੱਕ ਕੀਤੀ ਗਈ।
ਇਹ ਵੀ ਪੜ੍ਹੋ ਜਿਲ੍ਹਾ ਪੁਲਿਸ ਵੱਲੋਂ ਪਬਲਿਕ ਦੇ ਗੁੰਮ ਹੋਏ 100 ਮੋਬਾਇਲ ਫੋਨ ਕੀਤੇ ਟਰੇਸ
ਇਸ ਵਿਚ ਸਮੂਹ ਟੀਮਾਂ ਦੀ ਅਗਵਾਈ ਸਿਵਲ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਕੀਤੇ ਗਏ ਸਿਵਲ ਅਧਿਕਾਰੀਆਂ ਅਤੇ ਡਰੱਗ ਵਿਭਾਗ ਦੇ ਅਧਿਕਾਰੀਆਂ ਦੀ ਹਾਜਰੀ ਵਿਚ ਕੀਤੀ ਗਈ । ਜਿੰਨ੍ਹਾ ਦੀ ਅਗਵਾਹੀ ਸਾਰੰਗ ਪ੍ਰੀਤ ਸਿੰਘ ਐਸ.ਡੀ.ਐਮ. ਮੋਗਾ ਵੱਲੋਂ ਕੀਤੀ ਗਈ। ਵੱਖ-ਵੱਖ ਟੀਮਾਂ ਵੱਲੋਂ ਨਿਮਨਲਿਖਤ ਅਨੁਸਾਰ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਦੋਰਾਨੇ ਚੈਕਿੰਗ ਮਨਦੀਪ ਮੈਡੀਕਲ ਸਟੋਰ ਅਕਾਲਸਰ ਰੋਡ ਮੋਗਾ ਪਾਸੋਂ 01,08,500/- ਨਸ਼ੀਲੀਆਂ ਗੋਲੀਆਂ ਜਿੰਨ੍ਹਾ ਦੀ ਕੀਮਤ ਕ੍ਰੀਬ 27 ਲੱਖ ਹੈ ਨੂੰ ਡਰੱਗ ਇੰਸਪੈਕਟਰ ਵੱਲੋਂ ਫਰੀਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ BIG NEWS : ਅੰਮ੍ਰਿਤਸਰ ‘ਚ ਮੰਦਰ ‘ਤੇ ਗ੍ਰਨੇਡ ਹਮਲਾ ਕਰਨ ਵਾਲੇ ਨੂੰ ਪੁਲਿਸ ਨੇ ਕੀਤਾ ਢੇਰ, ਦੂਜਾ ਹੋਇਆ ਫ਼ਰਾਰ
ਉਪਰੋਕਤ ਮੈਡੀਕਲ ਖਿਲਾਫ Drug & Cosmetic Act 1940 ਅਧੀਨ ਡਰੱਗ ਇੰਸਪੈਕਟਰ ਵੱਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।ਮੋਗਾ ਪੁਲਿਸ ਵੱਲੋ ਨਸ਼ੇ ਦੀ ਤਸਕਰੀ ਖਿਲਾਫ ਭਵਿੱਖ ਵਿੱਚ ਅਜਿਹੀਆਂ ਅਚਨਚੇਤ ਚੈਕਿੰਗਾ ਜਾਰੀ ਰਹਿਣਗੀਆਂ। ਮੋਗਾ ਪੁਲਿਸ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਨਸ਼ਿਆਂ ਦੀ ਵਿਕਰੀ ਸਬੰਧੀ ਕੋਈ ਸੂਚਨਾ ਹੈ ਤਾਂ ਉਹ ਸੇਫ ਪੰਜਾਬ ਹੈਲਪ ਲਾਇਨ ਨੰਬਰ 97791-00200 ਪਰ ਜਾਂ ਮੋਗਾ ਪੁਲਿਸ ਕੰਟਰੋਲ ਨੰਬਰ 96568-96568 ਪਰ ਜਾਣਕਾਰੀ ਦੇ ਸਕਦੇ ਹਨ,ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਮੋਗਾ ਪੁਲਿਸ ਨਸ਼ੇ ਨੂੰ ਖਤਮ ਕਰਕੇ ਜਨਤਕ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਵਚਨਬੱਧ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।