Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਲਈ ਬਣਾਈ 7 ਮੈਂਬਰੀ ਨਿਗਰਾਨ ਕਮੇਟੀ ਨੂੰ ਸਹਿਯੋਗ ਨਾ ਕਰਨ ਦੇ ਚੱਲਦਿਆਂ ਬਾਕੀ ਬਚੀ 5 ਮੈਂਬਰੀ ਕਮੇਟੀ ਵੱਲੋਂ ਅੱਜ 18 ਮਾਰਚ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਕੇ ਨਵੀਂ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਵੱਡੀ ਗੱਲ ਇਹ ਵੀ ਹੈ ਕਿ ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ। ਜਦੋਂ ਕਿ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੇਦਪੁਰੀ, ਇਕਬਾਲ ਸਿੰਘ ਝੂੰਦਾ ਤੇ ਬੀਬੀ ਸਤਵੰਤ ਕੌਰ ਤੋਂ ਇਲਾਵਾ ਸੁਧਾਰ ਲਹਿਰ ਦੇ ਸਾਬਕਾ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜੰਗੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਪੰਥਕ ਸ਼ਖਸ਼ੀਅਤਾਂ ਪੁੱਜੀਆਂ ਹੋਈਆਂ ਸਨ। ਕਮੇਟੀ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਸੰਸਥਾਵਾਂ ਦੀ ਹਸਤੀ ਨੂੰ ਮੁੜ ਬਹਾਲ ਕਰਨ ਦੇ ਲਈ ਸਮੂਹ ਸਿੱਖ ਸੰਸਥਾਵਾਂ ਤੋਂ ਸਹਿਯੋਗ ਵੀ ਮੰਗਿਆ ਗਿਆ ਹੈ।
ਇਹ ਵੀ ਪੜ੍ਹੋ ਯੂਟਿਊਬਰ ਦੇ ਘਰ ਗ੍ਰਨੇਡ ਹਮਲਾ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਰਤੀ ਕਮੇਟੀ ਦੇ ਆਗੂਆਂ ਨੂੰ ਆਪਣੀ ਰਿਹਾਇਸ਼ ਉੱਪਰ ਚਾਹ ਦੇ ਲਈ ਵੀ ਸੱਦਾ ਦਿੱਤਾ ਗਿਆ। ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ ਵਿੱਚ ਆਗੂਆਂ ਨੇ ਭਰਤੀ ਕਮੇਟੀ ਨੂੰ ਏਕੇ ਲਈ ਸੱਦਾ ਦਿੰਦਿਆਂ 25 ਮਾਰਚ ਤੱਕ ਅਕਾਲੀ ਦਲ ਦੀ ਭਰਤੀ ਲਈ ਪਰਚੀਆਂ ਲਿਜਾਣ ਦੀ ਅਪੀਲ ਕੀਤੀ ਹੈ। ਪ੍ਰੰਤੂ ਕਮੇਟੀ ਵੱਲੋਂ ਲਗਾਤਾਰ ਅਕਾਲੀ ਲੀਡਰਸ਼ਿਪ ਉਪਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਭਗੋੜੇ ਹੋਣ ਅਤੇ ਇਸ ਕਮੇਟੀ ਨੂੰ ਸਹਿਯੋਗ ਨਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਜਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ 20 ਜਨਵਰੀ ਤੋਂ 20 ਫ਼ਰਵਰੀ ਤੱਕ ਆਪਣੀ ਭਰਤੀ ਮੁਹਿੰਮ ਨੂੰ ਨੇਪਰੇ ਚਾੜ ਲਿਆ ਹੈ ਤੇ 25 ਲੱਖ ਤੋਂ ਵੱਧ ਮੈਂਬਰ ਭਰਤੀ ਹੋਣ ਦਾ ਦਾਅਵਾ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜ ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਕੇ ਸ਼ੁਰੂ ਕੀਤੀ ਭਰਤੀ ਮੁਹਿੰਮ"