Hoshiarpur news: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਮੁੜ ਪ੍ਰਧਾਨਗੀ ਸੰਭਾਲਣ ਦਾ ਐਲਾਨ ਕੀਤਾ ਹੈ। ਫਰਵਰੀ ਮਹੀਨੇ ਦੇ ਵਿੱਚ ਅਚਾਨਕ ਪ੍ਰਧਾਨਗੀ ਤੋਂ ਅਸਤੀਫਾ ਦੇਣ ਵਾਲੇ ਐਡਵੋਕੇਟ ਧਾਮੀ ਨੇ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਹਿਣ ਉੱਪਰ ਲਿਆ ਹੈ। ਸ: ਬਾਦਲ ਅਤੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਸਹਿਤ ਅਕਾਲੀ ਲੀਡਰਸ਼ਿਪ ਐਡਵੋਕੇਟ ਧਾਮੀ ਨੂੰ ਬਣਾਉਣ ਦੇ ਲਈ ਅੱਜ ਉਹਨਾਂ ਦੀ ਰਿਹਾਇਸ਼ ‘ਤੇ ਪੁੱਜੀ ਹੋਈ ਸੀ।
ਇਹ ਵੀ ਪੜ੍ਹੋ ਐਡਵੋਕੇਟ ਧਾਮੀ ਨੂੰ ਮਨਾਉਣ ਲਈ ਅੱਜ ਖ਼ੁਦ ਸੁਖਬੀਰ ਬਾਦਲ ਜਾਣਗੇ ਘਰ
ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਉਹ ਆਉਣ ਵਾਲੇ ਦੋ ਤਿੰਨ ਦਿਨਾਂ ਦੇ ਵਿੱਚ ਸ਼੍ਰੋਮਣੀ ਕਮੇਟੀ ਦੀ ਸੇਵਾ ਨੂੰ ਮੁੜ ਸੰਭਾਲ ਲੈਣਗੇ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਇੱਥੋਂ ਤੱਕ ਸ਼੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਰਘਵੀਰ ਸਿੰਘ ਦੇ ਵੱਲੋਂ ਵੀ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ ਵਾਪਸ ਲੈਣ ਲਈ ਮਨਾਉਣ ਦੇ ਯਤਨ ਕੀਤੇ ਸਨ ਪਰੰਤੂ ਧਾਮੀ ਨੇ ਨਿਮਰਤਾ ਸਹਿਤ ਇਨਕਾਰ ਕਰ ਦਿੱਤਾ ਸੀ। ਇਸੇ ਤਰ੍ਹਾਂ ਬੀਤੇ ਕੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਅਸਤੀਫੇ ਨੂੰ ਨਾ ਮਨਜ਼ੂਰ ਕਰ ਦਿੱਤਾ ਸੀ।
ਇਹ ਵੀ ਪੜ੍ਹੋ ਪੰਜ ਮੈਂਬਰੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕਰਕੇ ਸ਼ੁਰੂ ਕੀਤੀ ਭਰਤੀ ਮੁਹਿੰਮ
ਜਿਸ ਤੋਂ ਬਾਅਦ ਇਹ ਸੰਭਾਵਨਾ ਬਣ ਗਈ ਸੀ ਕਿ ਐਡਵੋਕੇਟ ਧਾਮੀ ਮੁੜ ਪ੍ਰਧਾਨ ਵਜੋਂ ਸੇਵਾ ਕਰਨ ਲਈ ਰਾਜੀ ਹੋ ਜਾਣਗੇ। ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਧਾਮੀ ਇਕੱਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਹੀ ਕਾਰਜ ਨਹੀਂ ਕਰ ਰਹੇ ਸਨ ਬਲਕਿ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਿਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਲਈ ਬਣਾਈ ਸੱਤ ਮੈਂਬਰੀ ਨਿਗਰਾਨ ਕਮੇਟੀ ਦਾ ਵੀ ਕਨਵੀਨਰ ਲਗਾਇਆ ਗਿਆ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵੱਡੀ ਖਬਰ; ਧਾਮੀ ਮੁੜ ਸੰਭਾਲਣਗੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ, ਸੁਖਬੀਰ ਬਾਦਲ ਦਾ ਕਹਿਣਾ ਮੰਨੇ"