Thursday, April 16, 2026
spot_img
spot_img

“ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੇ ਸਾਹਮਣੇ ਆ ਰਹੇ ਹਨ ਸਾਰਥਿਕ ਨਤੀਜ਼ੇ:ਜਤਿੰਦਰ ਜੈਨ

Date:

spot_img

👉ਲੋਕਾਂ ਦੇ ਸਾਥ ਨਾਲ ਹੀ ਨਸ਼ੇ ਨੂੰ ਪਾਈ ਜਾ ਸਕਦੀ ਹੈ ਠੱਲ੍ਹ : ਹਰਜੀਤ ਸਿੰਘ
👉”ਯੁੱਧ ਨਸ਼ਿਆ ਵਿਰੁੱਧ” ਤਹਿਤ ਕਰਵਾਇਆ ਸੰਪਰਕ ਪ੍ਰੋਗਰਾਮ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਮੁੱਖ ਮਹਿਮਾਨ ਵਜੋਂ ਪਹੁੰਚੇ ਸਪੈਸ਼ਲ ਡੀਜੀਪੀ ਪੀ.ਐਸ.ਪੀ.ਸੀ.ਐਲ. ਸ੍ਰੀ ਜਤਿੰਦਰ ਜੈਨ ਨੇ ਸੰਪਰਕ ਪ੍ਰੋਗਰਾਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਨਸ਼ਿਆਂ ਖਿਲਾਫ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।ਇਸ ਮੌਕੇ ਸਪੈਸ਼ਲ ਡੀਜੀਪੀ ਪੀ.ਐਸ.ਪੀ.ਸੀ.ਐਲ. ਸ੍ਰੀ ਜਤਿੰਦਰ ਜੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ ਮਾਨਸਿਕਤਾ ’ਤੇ ਕਾਬੂ ਪਾ ਕੇ ਹੀ ਨਸ਼ਿਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ  ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਆਪਣੇ ਸਾਥੀ ਨਾਲ ਵਾਪਸ ਧਰਤੀ ’ਤੇ ਪਰਤੀ

ਉਨ੍ਹਾਂ ਮਾਪਿਆਂ, ਅਧਿਆਪਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ’ਚ ਨਸ਼ਿਆਂ ਦੇ ਦੁਰ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ।ਇਸ ਮੌਕੇ ਡੀਆਈਜੀ ਸ. ਹਰਜੀਤ ਸਿੰਘ ਨੇ ਕਿਹਾ ਕਿ ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵਿਭਾਗ ਵੱਲੋਂ ਵਿਆਪਕ ਪਲਾਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਸ਼ਨਾਖਤ ਕਰਦਿਆਂ ਲਗਾਤਾਰ ਉਨ੍ਹਾਂ ਥਾਵਾਂ ਤੇ ਅਚਨਚੇਤ ਰੇਡ ਕਰਦਿਆਂ ਉਨ੍ਹਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਮੁਕਤ ਸਮਾਜ ਇਕੱਲੀ ਪੁਲਿਸ ਹੀ ਨਹੀਂ ਸਗੋਂ ਸਮਾਜ, ਸੁਸਾਇਟੀ ਅਤੇ ਲੋਕਾਂ ਦੇ ਸਾਥ ਨਾਲ ਹੀ ਕੀਤਾ ਜਾ ਸਕਦਾ ਹੈ।ਇਸ ਮੌਕੇ ਡੀਆਈਜੀ ਹਰਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਪੰਜਾਬ ਸਰਕਾਰ ਵਲੋਂ ਸੈਲਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਵਟਸਐਪ ਚੈਟਬਾਟ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ ’ਤੇ ਜਦੋਂ ਵੀ ਨਸ਼ਿਆਂ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ  ਕੇਂਦਰ ਤੇ ਕਿਸਾਨਾਂ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ 7ਵੇਂ ਗੇੜ੍ਹ ਦੀ ਮੀਟਿੰਗ ਜਾਰੀ

ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਂਦਾ ਹੈ।ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਨਸ਼ੇ ਦੀ ਇਸ ਭੈੜੀ ਲਤ ਕੋਲੋਂ ਕੋਹਾਂ ਦੂਰ ਰਹਿ ਕੇ ਆਪਣੇ ਭਵਿੱਖ ਵਿੱਚ ਮਿੱਥੇ ਟੀਚੇ ਨੂੰ ਪੂਰਾ ਕਰਨ। ਇਸ ਮੌਕੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਤੋਂ ਪਹਿਲਾਂ ਕਾਲਜ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕਵਿਤਾਵਾਂ ਪੇਸ਼ ਕੀਤੀਆਂ।ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ, ਡੀ.ਐਸ.ਪੀ. ਸਿਟੀ-1 ਹਰਬੰਸ ਸਿੰਘ ਤੋਂ ਇਲਾਵਾ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਉੱਚ ਅਧਿਕਾਰੀ, ਕਾਲਜ ਦਾ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related