3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Date:

spot_img

Amritsar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗਿਲਾਂਵਾਲੀ, ਤਹਿਸੀਲ ਬਟਾਲਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ।

ਇਹ ਵੀ ਪੜ੍ਹੋ 2 ਡਿਪਟੀ ਕਮਿਸ਼ਨਰਾਂ ਸਹਿਤ 5 ਅਧਿਕਾਰੀਆਂ ਦੇ ਹੋਏ ਤਬਾਦਲੇ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਖਿਲਾਫ ਥਾਣਾ ਵੇਰਕਾ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਸੀ, ਜਿਸ ਵਿੱਚ ਏ.ਐਸ.ਆਈ. ਸਰਬਜੀਤ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿੱਚ ਜ਼ਬਤ ਕੀਤੀ ਗਈ ਉਸਦੀ ਕਾਰ ਦੀ ਸਪੁਰਦਾਰੀ ਦੇਣ ਬਦਲੇ ਉਕਤ ਏ.ਐਸ.ਆਈ. ਨੇ ਉਸ ਕੋਲੋਂ 3,000 ਰੁਪਏ ਰਿਸ਼ਵਤ ਮੰਗੀ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਤੇ ਸਬੂਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਦੋਸ਼ੀ ਨੇ ਰਿਸ਼ਵਤ ਲਈ ਸੀ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...