Friday, April 17, 2026
spot_img
spot_img

ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ

Date:

spot_img

👉ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਿੱਖਿਆ ਪ੍ਰਣਾਲੀ ‘ਚ ਹੋਇਆ ਸੁਧਾਰ : ਡਿਪਟੀ ਕਮਿਸ਼ਨਰ
👉ਸਰਕਾਰੀ ਸਕੂਲਾਂ ’ਚ ਦਾਖਲਿਆਂ ਸਬੰਧੀ ਮੋਬਾਇਲ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ (ਬਠਿੰਡਾ) ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਸਕੂਲਾਂ ਵਿੱਚ ਦਾਖਲਿਆਂ ਸਬੰਧੀ ਜਾਗਰੂਕ ਦਾਖ਼ਲਾ ਮੁਹਿੰਮ ਵੈਨ ਨੂੰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪਰਸਰਾਮ ਨਗਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ਤੋਂ ਬਾਅਦ ਅੰਤਰਰਾਸ਼ਟਰੀ ਡਰੱਗ ਤਸਕਰਾਂ ਦਾ ਗਿਰੋਹ ਕਾਬੂ, ਦੋ ਗੋ+ਲੀ ਲੱਗਣ ਕਾਰਨ ਹੋਏ ਜਖ਼ਮੀ

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਜਿਥੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਂਦਿਆਂ ਮੁਢੱਲੀਆਂ ਸਹੂਲਤਾਂ ਨਾਲ ਲੈਸ ਕਰਦਿਆਂ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਉਥੇ ਹੀ ਸਰਕਾਰੀ ਸਕੂਲਾਂ ਦੀਆਂ ਜਮਾਤਾਂ ਨੂੰ ਹਾਈਟੈਕ ਬਣਾਉਂਦਿਆਂ ਡਿਜੀਟਲ ਤਕਨੀਕ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰ ਕੇ ਮੌਜੂਦਾ ਸਿੱਖਿਆ ਪ੍ਰਣਾਲੀ ‘ਚ ਸੁਧਾਰ ਲਿਆਉਣ ਦੇ ਉਪਰਾਲੇ ਆਰੰਭ ਕੀਤੇ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੈਸ਼ਨ 2025-2026 ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਦੇ ਵਾਧੇ ਲਈ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ’ਚ ਕੀਤੇ ਕ੍ਰਾਂਤੀਕਾਰੀ ਪਰਿਵਰਤਨ ਨੂੰ ਦਰਸਾਉਂਦੀ ਦਾਖਲਾ ਮੁਹਿੰਮ ਸਬੰਧੀ ਵੈਨ ਬਠਿੰਡਾ ਵਿਖੇ ਪਹੁੰਚੀ।

ਇਹ ਵੀ ਪੜ੍ਹੋ  Big News: ਪੰਜਾਬ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅੱਜ ਲੈ ਕੇ ਆਵੇਗੀ ਪੰਜਾਬ

ਉਨ੍ਹਾਂ ਕਿਹਾ ਕਿ ਇਹ ਵੈਨ ਦੋ ਦਿਨ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿਖੇ ਜਾਏਗੀ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਪ੍ਰਾਇਮਰੀ ਸ਼੍ਰੀਮਤੀ ਮਨਿੰਦਰ ਕੌਰ ਵਲੋਂ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿਕੰਦਰ ਸਿੰਘ ਬਰਾੜ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਹਿੰਦਰਪਾਲ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਗੁਰਮੇਲ ਸਿੰਘ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਰਿਟਾਇਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਮੰਦਰ ਸਿੰਘ ਬਰਾੜ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟ ਸ ਜਸਬੀਰ ਸਿੰਘ ਗਿੱਲ ਅਤੇ ਵੱਖ-ਵੱਖ ਸਕੂਲਾਂ ਤੋਂ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...