Thursday, April 16, 2026
spot_img
spot_img

ਹਰਿਆਣਾ ਨੂੰ ਮਿਲੇਗਾ ਉਸ ਦੇ ਹਿੱਸੇ ਦਾ ਪਾਣੀ, ਸਬੰਧਿਤ ਸੂਬਿਆਂ ਦੇ ਮੁੱਖ ਮੰਤਰੀ ਦੇ ਨਾਲ ਕੀਤੀ ਜਾਵੇਗੀ ਮੀਟਿੰਗ: ਕੇਂਦਰੀ ਜਲ੍ਹ ਸ਼ਕਤੀ ਮੰਤਰੀ

Date:

spot_img

👉ਹਰਿਆਣਾ ਨੂੰ ਪਾਣੀ ਦੀ ਕਮੀ ਤੋਂ ਨਿਜਾਤ ਦਵਾਉਣ ਲਈ ਕੇਂਦਰ ਅਤੇ ਹਰਿਆਣਾ ਸਰਕਾਰ ਮਿਲ ਕੇ ਸੰਕਲਪਬੱਧ ਢੰਗ

Haryana News:ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸੀ ਆਰ ਪਾਟਿਲ ਨੇ ਕਿਹਾ ਕਿ ਹਰਿਆਣਾ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਦਵਾਉਣ ਲਈ ਅੰਤਰਰਾਜ ਮੁੱਦਿਆਂ ਨੂੰ ਹੱਲ ਕਰਨ ਤਹਿਤ ਆਉਣ ਵਾਲੇ ਦਿਨਾਂ ਵਿਚ ਸਬੰਧਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕੀਤੀ ਜਾਵੇਗੀ। ਸਮਸਿਆਵਾਂ ਦਾ ਹੱਲ ਹੋਣ ਨਾਲ ਹਰਿਆਣਾ ਨੂੰ ਉਸ ਦੇ ਹੱਕ ਦਾ ਪਾਣੀ ਮਿਲੇਗਾ।ਸ੍ਰੀ ਪਾਟਿਲ ਅੱਜ ਜਿਲ੍ਹਾ ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਅਮ ਵਿਚ ਪ੍ਰਬੰਧਿਤ ਕੌਮੀ ਪੱਧਰੀ ਪ੍ਰੋਗਰਾਮ ਵਿਚ ਰਾਸ਼ਟਰ ਵਿਆਪੀ ਮੁਹਿੰਮ ਜਲ੍ਹ ਸ਼ਕਤੀ ਮੁਹਿੰਮ ਕੈਚ ਦੇ ਰੇਨ-2025 ਦੇ ਉਦਘਾਟਨ ਬਾਅਦ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਵੀ ਮੌਜੁਦ ਰਹੇ।

ਇਹ ਵੀ ਪੜ੍ਹੋ  ਕਰਨਲ ਦੀ ਕੁੱਟਮਾਰ ਦਾ ਮਾਮਲਾ; ਪ੍ਰਵਾਰ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀਆਂ ਦੀ ਮੱਦਦ ਨਾਲ ਖੋਲਿਆ ਮੋਰਚਾ

ਕੇਂਦਰੀ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਇਸ ਪ੍ਰੋਗਰਾਮ ਨੂੰ ਦਿੱਲੀ ਤੋਂ ਬਾਹਰ ਮਨਾਉਣ ਲਈ ਪ੍ਰੋਗਰਾਮ ਦੇ ਪ੍ਰਬੰਧ ਲਈ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਤੁਰੰਤ ਹਾਂ ਕਰ ਦਿੱਤੀ, ਕਿਉਂਕਿ ਉਹ ਜਲ੍ਹ ਦਾ ਮਹਤੱਵ ਜਾਣਦੇ ਹਨ। ਜਲ੍ਹ ਸਰੰਖਣ ਅਤੇ ਜਲ੍ਹ ਸੰਚੈਯ ਲਈ ਜਨ-ਜਨ ਵਿਚ ਜਾਗ੍ਰਿਤੀ ਆਵੇ, ਇਸ ਦੇ ਲਈ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਸੂਬਾ ਬਜਟ-2025-26 ਵਿਚ ਵੀ ਬਹੁਤ ਸਾਰੇ ਪ੍ਰੋਗਰਾਮਾਂ ਦੀ ਰੂਪਰੇਖਾ ਬਣਾਈ ਹੈ।ਸੀ ਆਰ ਪਾਟਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜਲ੍ਹ ਸੰਚੈਯ-ਜਨਭਾਗੀਦਾਰੀ ਨੂੰ ਜਲ ਅੰਦੋਲਨ ਵਿਚ ਬਦਲਣ ਦੀ ਗੱਲ ਕਹੀ ਸੀ ਅਤੇ ਅੱਜ ਦਾ ਇਹ ਪ੍ਰੋਗਰਾਮ ਉਸੀ ਦਾ ਪ੍ਰਤੀਬਿੰਬ ਹੈ। ਉਨ੍ਹਾਂ ਨੇ ਕਿਹਾ ਕਿ ਜਲ੍ਹ ਨਾਲ ਅਸੀਂ ਸੱਭ ਕੁੱਝ ਬਣਾ ਸਕਦੇ ਹਨ। ਅੱਜ ਸਮੇਂ ਵਿਚ ਜਰੂਰਤ ਹੈ ਜਲ੍ਹ ਨੂੰ ਬਚਾਉਣ ਦੀ, ਕਿਉਂਕਿ ਜਲ੍ਹ ਨੂੰ ਬਣਾਇਆ ਨਹੀਂ ਜਾ ਸਕਦਾ। ਕੇਂਦਰੀ ਜਲ੍ਹ ਸ਼ਕਤੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਦੂਰਦਰਸ਼ੀ ਅਗਵਾਈ ਕਾਰਨ ਲਗਾਤਾਰ ਵੱਧ ਰਹੀ ਪਾਣੀ ਦੀ ਕਮੀ ਦੀ ਸਮਸਿਆ ਵਿਚ ਕਮੀ ਆਈ ਹੈ।

ਇਹ ਵੀ ਪੜ੍ਹੋ  ਅਜਨਾਲਾ ਥਾਣੇ ’ਤੇ ਹਮਲੇ ਦਾ ਕੇਸ: ਪੁਲਿਸ ਨੇ ਫ਼ਰੀਦਕੋਟ ‘ਚੋਂ ਇੱਕ ਹੋਰ ਨੌਜਵਾਨ ਨੂੰ ਚੁੱਕਿਆ

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਵਿਚ 25 ਲੱਖ ਮਹਿਲਾਵਾਂ ਨੂੰ ਉਨ੍ਹਾਂ ਦੇ ਪਿੰਡ, ਉਨ੍ਹਾਂ ਦੇ ਘਰ ਵਿਚ ਆਉਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਟ੍ਰੇਨਿੰਗ ਦਿੱਤੀ ਗਈ ਅਤੇ ਉਨ੍ਹਾਂ ਨੂੰ ਕਿੱਟ ਵੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਜਲ੍ਹ ਜੀਵਨ ਮਿਸ਼ਨ ਤਹਿਤ ਨੱਲ ਤੋਂ ਜਲ੍ਹ ਯੋਜਨਾ ਤਹਿਤ ਪ੍ਰਤੀ ਵਿਅਕਤੀ 55 ਲੀਟਰ ਪਾਣੀ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਜਮੀਨ ਵਿਚ ਪਾਣੀ ਹੈ ਉਸ ਨੂੰ ਪੂਰੀ ਵਰਤੋ ਕਰ ਲਈ ਜਾਵੇਗੀ ਤਾਂ ਆਉਣ ਵਾਲੀ ਪੀੜ੍ਹੀ ਲਈ ਪਾਣੀ ਨਹੀਂ ਬਚੇਗਾ, ਇਸ ਲਈ ਬਰਸਾਤ ਦੇ ਪਾਣੀ ਦਾ ਸੰਚੈਯ ਕਰਨਾ ਜਰੂਰੀ ਹੈ।ਪ੍ਰੋਗਰਾਮ ਵਿਚ ਮੁੱਖ ਸੱਤਰ ਅਨੁਰਾਗ ਰਸਤੋਗੀ, ਜਲ੍ਹ ਸ਼ਕਤੀ ਮੰਤਰਾਲੇ ਦੇ ਸਕੱਤਰ ਅਸ਼ੋਕ ਮੀਣਾ, ਹਰਿਆਣਾਂ ਜਲ੍ਹ ਸੰਸਾਧਨ ਅਥਾਰਿਟੀ ਦੀ ਚੇਅਰਪਰਸਨ ਕੇਸ਼ਨੀ ਆਨੰਦ ਅਰੋੜਾ, ਸਾਂਸਦ ਕਾਰਤੀਕੇਯ ਸ਼ਰਮਾ, ਕਾਲਕਾ ਦੀ ਵਿਧਾਇਕ ਸ਼ਕਤੀ ਰਾਣੀ ਸ਼ਰਮਾ, ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ, ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ ਅਤੇ ਵਿਧਾਨਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...