ਐਨਐਸਏ ਦੀ ਮਿਆਦ ਹੋਈ ਖ਼ਤਮ, 25 ਨੂੰ ਹਾਈਕੋਰਟ ਤੋਂ ਬਾਅਦ ਲਿਆ ਜਾ ਸਕਦਾ ਫੈਸਲਾ
Amritsar News: ਵਾਰਸ ਪੰਜਾਬ ਜਥੈਬੰਦੀ ਦੇ ਆਗੂ ਤੇ ਖਡੂਰ ਸਾਹਿਬ ਹਲਕੇ ਤੋਂ ਅਜਾਦ ਐਮ.ਪੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਦੋ ਬਾਕੀ ਸਾਥੀਆਂ ਨੂੰ ਜਲਦੀ ਹੀ ਆਸਾਮ ਦੀ ਡਿੱਬਰੁੂਗੜ੍ਹ ਜੇਲ੍ਹ ਵਿਚੋਂ ਪੰਜਾਬ ਲਿਆਂਦਾ ਜਾ ਸਕਦਾ ਹੈ। ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਦੋ ਦਿਨ ਪਹਿਲਾਂ ਹੀ ਪੰਜਾਬ ਲਿਆਂਦਾ ਜਾ ਚੁੱਕਾ ਹੈ। ਮੀਡੀਆ ਵਿਚ ਸਾਹਮਣੇ ਆ ਰਹੀਆਂ ਰੀਪੋਰਟਾਂ ਮੁਤਾਬਕ ਭਾਈ ਅੰਮ੍ਰਿਤਪਾਲ ਸਿੰਘ ਵਿਰੁਧ ਲਗਾਏ ਗਏ ਕੌਮੀ ਸੁਰੱਖਿਆ ਐਕਟ(ਐਨਐਸਏ) ਦੀ ਮਿਆਦ ਬੀਤੇ ਕੱਲ 22 ਮਾਰਚ ਨੂੰ ਸਮਾਪਤ ਹੋ ਚੁੱਕੀ ਹੈ ਤੇ ਕਿਹਾ ਇਹ ਵੀ ਜਾ ਰਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਿਆਦ ਨੂੰ ਹੋਰ ਵਧਾਉਣ ਦੇ ਲਈ ਹਾਲੇ ਕੋਈ ਫੈਸਲਾ ਨਹੀਂ ਲਿਆ ਗਿਆ, ਜਿਸਦੇ ਚੱਲਦੇ ਉਸਦੀ ਵਾਪਸੀ ਦੀਆਂ ਚਰਚਾਵਾਂ ਦਾ ਬਜ਼ਾਰ ਵੀ ਗਰਮ ਹੈ।
ਇਹ ਵੀ ਪੜ੍ਹੋ ਪਾਰਕ ’ਚ ਤੜਕਸਾਰ ਨੌਜਵਾਨ ਲੜਕੇ-ਲੜਕੀ ਦੀਆਂ ਲਾ.ਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ
ਅੰਮ੍ਰਿਤਪਾਲ ਦੇ ਨਾਲ ਪਪਲਪ੍ਰੀਤ ਸਿੰਘ ਤੇ ਵਰਿੰਦਰ ਸਿੰਘ ਵਿੱਕੀ ਔਲਖ ਵੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਜਦਕਿ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ , ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕਾ, ਤੂਫ਼ਾਨ ਸਿੰਘ, ਕੁਲਵੰਤ ਸਿੰਘ ਤੇ ਬਸੰਤ ਸਿੰਘ ਨੂੰ ਹੁਣ ਪੰਜਾਬ ਪੁਲਿਸ ਨੇ ਅਜਨਾਲਾ ਥਾਣੇ ਦੇ ਹਮਲੇ ’ਚ ਗ੍ਰਿਫਤਾਰ ਕਰ ਲਿਆ ਹੈ। ਅਦਾਲਤ ਨੇ ਪੁਲਿਸ ਨੂੰ ਪੁਛਗਿਛ ਲਈ 25 ਮਾਰਚ ਤੱਕ ਰਿਮਾਂਡ ਦਿੱਤਾ ਹੋਇਆ ਹੈ। ਗੌਰਤਲਬ ਹੈ ਕਿ ਫ਼ਰਵਰੀ 2023 ਵਿਚ ਆਪਣੇ ਇੱਕ ਸਾਥੀ ਨੂੰ ਛੂਡਾਉਣ ਦੇ ਲਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੇ ਅਜਨਾਲਾ ਥਾਣੇ ਨੂੰ ਘੇਰ ਲਿਆ ਸੀ। ਇਸ ਮਾਮਲੇ ਵਿਚ ਬੇਸ਼ੱਕ ਪੁਲਿਸ ਨੇ ਪਰਚਾ ਤੁਰੰਤ ਦਰਜ਼ ਕਰ ਲਿਆ ਸੀ ਪ੍ਰੰਤੂ ਗ੍ਰਿਫਤਾਰੀਆਂ ਮਾਰਚ ਮਹੀਨੇ ਵਿਚ ਸ਼ੁਰੂ ਹੋਈਆਂ ਸਨ। ਜਿਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਹਿਤ ਕੁੱਲ 10 ਜਣਿਆਂ ਨੂੰ ਐਨਐਸਏ ਤਹਿਤ ਆਸਾਮ ਦੀ ਡਿੱਬਰੂਗੜ੍ਹ ਜੇਲ ਵਿਚ ਭੇਜ ਦਿੱਤਾ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਭਾਈ ਅੰਮ੍ਰਿਤਪਾਲ ਸਿੰਘ ਨੂੰ ਵੀ ਬਾਕੀ ਦੋ ਸਾਥੀਆਂ ਸਹਿਤ ਜਲਦ ਲਿਆਂਦਾ ਜਾਵੇਗਾ ਪੰਜਾਬ"