ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ : ਹਰਭਜਨ ਸਿੰਘ ਈ.ਟੀ.ਉ.

Date:

spot_img

Chandigarh News: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੇ ਇਕ ਧਿਆਨ ਦਿਵਾਊ ਮਤੇ ਤੇ ਜਵਾਬ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ।ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੇਸ਼ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਰੋਪੜ ਨੂੰ ਹਾਲ ਦੀ ਘੜੀ ਦੋ ਸੜਕਾਂ ਨਾਲ ਪਹੁੰਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ  ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਉਨ੍ਹਾਂ ਦੱਸਿਆ ਕਿ ਐਨ.ਐਚ-205 ਦੇ ਬੀ.ਐਮ.ਐਲ ਬ੍ਰਿਜ ਨੇੜੇ ਪਿੰਡ ਮਲਿਕਪੁਰ ਤੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਤੱਕ ਥਰਮਲ ਪਲਾਂਟ ਵੱਲੋਂ ਪਹਿਲਾਂ ਹੀ ਆਪਣੀ ਪਹੁੰਚ ਸੜਕ ਨਹਿਰ ਦੇ ਨਾਲ-ਨਾਲ ਬਣਾਈ ਹੋਈ ਹੈ ਅਤੇ ਇਸ ਸੜਕ ਦਾ ਰੱਖ ਰਖਾਵ ਵੀ ਉਨਾਂ ਵੱਲੋਂ ਹੀ ਕੀਤਾ ਜਾ ਰਿਹਾ ਹੈ। ਇਸ ਸੜਕ ਦੀ ਲੰਬਾਈ ਲੱਗਭੱਗ 3.00 ਕਿਲੋਮੀਟਰ ਅਤੇ ਚੌੜਾਈ 12 ਫੁੱਟ ਹੈ। ਥਰਮਲ ਪਲਾਂਟ ਵੱਲੋਂ ਭਾਰੀ ਵਾਹਨਾਂ ਦੀ ਆਵਾਜਾਈ ਲਈ ਇਸ ਸੜਕ ਦਾ ਇਸਤੇਮਾਲ ਕੀਤਾ ਜਾਂਦਾ ਹੈ।ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਐਨ.ਐਚ -205 ਤੋਂ ਚੰਦਪੁਰ ਤੋਂ ਲੋਹਗੜ੍ਹ ਫਿਡੇ ਅਪਟੂ ਥਰਮਲ ਪਲਾਂਟ ਵਾਇਆ ਗੁਜਰਾਤ ਅੰਬੂਜਾ ਸੀਮਿੰਟ ਫੈਕਟਰੀ ਪਿੰਡ ਨੂਹੋਂ ਰਾਹੀਂ ਵੀ ਥਰਮਲ ਪਲਾਂਟ ਨੂੰ ਪਹੁੰਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਇਹ ਲੋਕ ਨਿਰਮਾਣ ਵਿਭਾਗ ਦੀ ਲਿੰਕ ਰੋਡ ਹੈ ਜਿਸ ਦੀ ਲੰਬਾਈ 5.90 ਕਿਲੋਮੀਟਰ ਅਤੇ ਚੌੜਾਈ 22 ਫੁੱਟ ਹੈ। ਇਸ ਸੜਕ ਤੋਂ ਗੁਜਰਾਤ ਅੰਬੂਜਾ ਸੀਮਿੰਟ ਫੈਕਟਰੀ ਅਤੇ ਸੁਪਰ ਥਰਮਲ ਪਲਾਂਟ ਦੇ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਦਾ ਹੈ ਅਤੇ ਅਕਸਰ ਦੁਰਘਟਨਾਵਾਂ ਵਾਪਰਦੀਆਂ ਹਨ ਅਤੇ ਧੂੜ ਮਿੱਟੀ ਦੇ ਪ੍ਰਦੂਸ਼ਣ ਕਾਰਨ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਵੱਲੋਂ ਥਰਮਲ ਪਲਾਂਟ ਦੀ ਪੌਂਡ ਐਸ਼ ਵਾਲੇ ਟਿੱਪਰਾਂ ਦੀ ਆਵਾਜਾਈ ਬੰਦ ਕਰਵਾ ਦਿੱਤੀ ਗਈ ਸੀ, ਜੋ ਕਿ ਅਜੇ ਤੱਕ ਬੰਦ ਹੈ। ਸੀਮਿੰਟ ਦੀ ਢੋਆ-ਢੁਆਈ ਵਾਲੀ ਗੱਡੀਆਂ ਇਸ ਸੜਕ ਦਾ ਇਸਤੇਮਾਲ ਕਰ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਥਰਮਲ ਪਲਾਂਟ ਦੇ ਕਮਰਸ਼ੀਅਲ ਵਾਹਨਾਂ ਲਈ ਵੱਡੇ ਰਸਤੇ ਦੀ ਯੋਜਨਾ ਬਾਰੇ ਸਥਾਨਕ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਇਲਾਕਾ ਨਿਵਾਸੀਆਂ ਨਾਲ ਮੀਟਿੰਗਾਂ ਚੱਲ ਰਹੀਆਂ ਹਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...