Thursday, April 16, 2026
spot_img
spot_img

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼

Date:

spot_img

Chandigarh News:ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ (ਪੰਜਾਬ) ਅਤੇ ਮਾਲ ਅਤੇ ਮੁੜ ਵਸੇਬਾ ਵਿਭਾਗ (ਪੰਜਾਬ) ਦੇ ਬਜਟ ਅਨੁਮਾਨਾਂ ਬਾਰੇ ਰਿਪੋਰਟ ਪੇਸ਼ ਕੀਤੀ।ਰਿਪੋਰਟ ਪੇਸ਼ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਕਮੇਟੀ ਵੱਲੋਂ ਇਨ੍ਹਾਂ ਵਿਭਾਗਾਂ ਦੀ ਸਮੱਗਰੀ ਦੀ ਪੂਰੀ ਤਰ੍ਹਾਂ ਘੋਖ ਕਰਕੇ, ਵਿਭਾਗੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਗਈਆਂ ਹਨ।ਮਾਲ ਅਤੇ ਮੁੜ ਵਸੇਬਾ ਵਿਭਾਗ ਦੀ ਰਿਪੋਰਟ ਵਿੱਚ ਮਾਲ ਅਧਿਕਾਰੀਆਂ ਦੀ ਦਫ਼ਤਰ ਵਿੱਚ ਸਮੇਂ ਸਿਰ ਹਾਜ਼ਰੀ ਸਬੰਧੀ ਜ਼ਿਲ੍ਹਾ ਮੁਖੀਆਂ ਨੂੰ ਹਦਾਇਤਾਂ, ਪਟਵਾਰੀਆਂ ਦੀ ਹਾਜ਼ਰੀ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਇੰਤਕਾਲ ਲੰਬਿਤ ਹੋਣ ਸਬੰਧੀ ਅਚਨਚੇਤ ਚੈਕਿੰਗ, ਫਰਦਾਂ ਸਬੰਧੀ, ਜ਼ਮੀਨਾਂ ਦੀ ਨਿਸ਼ਾਨਦੇਹੀ ਸਬੰਧੀ ਆਨਲਾਇਨ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਸਬੰਧੀ ਢੁੱਕਵੀਆਂ ਸਿਫਾਰਸ਼ਾਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਬਠਿੰਡਾ ਝੀਲਾਂ ਨੂੰ ਸੈਰ ਸਪਾਟੇ ਦੇ ਹੱਬ ਵੱਜੋਂ ਵਿਕਸਿਤ ਕਰਨ ਦੀ ਯੋਜਨਾ ਬਣਾਏਗੀ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਰਿਪੋਰਟ ਵਿੱਚ ਸਦਨ ਵੱਲੋਂ ਅਲਾਟ ਕੀਤੇ ਗਏ ਬਜਟ ਦੀ ਸੁਚੱਜੀ ਵਰਤੋਂ, ਕਾਰਜਬਲ ਸਥਿਰਤਾ ਨੂੰ ਬਿਹਤਰ ਬਣਾਉਣ ਲਈ ਦਿਹਾੜੀਦਾਰ ਅਤੇ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ‘ਤੇ ਜ਼ੋਰ ਦਿੱਤਾ ਗਿਆ। ਕਮੇਟੀ ਨੇ ਖਾਲੀ ਪਈ ਸਰਕਾਰੀ ਜ਼ਮੀਨ, ਨਦੀਆਂ, ਨਹਿਰਾਂ, ਡਰੇਨਾਂ, ਸੜਕਾਂ ‘ਤੇ ਕਿੱਕਰ, ਟਾਹਲੀ, ਜੰਗ, ਕਰੀਰ, ਜਾਮਣ, ਅੰਬ, ਡੇਕ, ਨਿੰਮ, ਬੋਹੜ, ਪਿੱਪਲ ਵਰਗੇ ਦੇਸ਼ੀ ਰੁੱਖ ਲਗਾ ਕੇ ਹਰਿਆਵਲ ਵਧਾਉਣ ਸਬੰਧੀ ਯਤਨਾਂ ਲਈ ਢੁਕਵੀਆਂ ਸਿਫਾਰਸ਼ਾਂ ਕੀਤੀਆਂ ਗਈਆਂ ਹਨ।ਡਿਪਟੀ ਸਪੀਕਰ ਨੇ ਕਿਹਾ ਕਿ ਕਮੇਟੀ ਨੇ ਇਸ ਸਾਲ ਛਾਣਬੀਣ ਕਰਨ ਲਈ ਸੂਬਾ ਸਰਕਾਰ ਦੇ 29 ਵਿਭਾਗਾਂ ਦੀ ਚੋਣ ਕੀਤੀ ਗਈ ਸੀ।

ਇਹ ਵੀ ਪੜ੍ਹੋ  ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਕਮੇਟੀ ਵੱਲੋਂ ਸਾਰੇ ਵਿਭਾਗਾਂ ਦੇ ਰਿਕਾਰਡਾਂ ਦੀ ਜਾਂਚ ਕੀਤੀ ਗਈ, ਸਾਰੇ ਵਿਭਾਗਾਂ ਦੇ ਮੁੱਖੀਆਂ ਦੀ ਮੌਖਿਕ ਪ੍ਰੀਖਿਆ ਕੀਤੀ ਗਈ ਅਤੇ ਵਿੱਤੀ ਅਨੁਮਾਨਾਂ ਦੀ ਮੁਕੰਮਲ ਘੋਖ ਕੀਤੀ ਗਈ।ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਰੌੜੀ ਨੇ ਕਿਹਾ ਕਿ ਜਿਹੜਾ ਪੈਸਾ ਸਦਨ ਵੱਲੋਂ ਬਜਟ ਰਾਹੀਂ ਵੱਖ -2 ਵਿਭਾਗਾਂ ਨੂੰ ਦਿੱਤਾ ਜਾਂਦਾ ਹੈ, ਇਹ ਆਮ ਲੋਕਾਂ ਦਾ ਪੈਸਾ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹਨਾਂ ਫੰਡਾਂ ਦੀ ਵਰਤੋਂ ਨਾਗਰਿਕਾਂ ਦੀ ਵੱਧ ਤੋਂ ਵੱਧ ਭਲਾਈ ਲਈ ਕੁਸ਼ਲਤਾ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ।ਇਸ ਉਪਰੰਤ ਡਿਪਟੀ ਸਪੀਕਰ ਰੌੜੀ ਨੇ ਰਿਪੋਰਟ ਤਿਆਰ ਕਰਨ ਵਿੱਚ ਕੀਤੇ ਗਏ ਯਤਨਾਂ ਲਈ ਕਮੇਟੀ ਦੇ ਸਾਰੇ ਮੈਂਬਰਾਂ ਅਤੇ ਵਿਧਾਨ ਸਭਾ ਸਕੱਤਰੇਤ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...