Thursday, April 16, 2026
spot_img
spot_img

ਡਿੱਬਰੂਗੜ੍ਹ ਤੋਂ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਪੰਜਾਬ ਲਿਆਂਦਾ, ਮਿਲਿਆ ਪੁਲਿਸ ਰਿਮਾਂਡ

Date:

spot_img

Ajnala News: ਦੋ ਸਾਲ ਪਹਿਲਾਂ ਐਨਐਸਏ ਲਗਾ ਕੇ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਭੇਜੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ 9 ਸਾਥੀਆਂ ਨੂੰ ਹੁਣ ਪੰਜਾਬ ਪੁਲਿਸ ਲਗਾਤਾਰ ਵਾਪਸ ਲਿਆ ਰਹੀ ਹੈ। 21 ਮਾਰਚ ਨੂੰ 7 ਸਾਥੀਆਂ ਨੂੰ ਵਾਪਸ ਪੰਜਾਬ ਲਿਆਉਣ ਤੋਂ ਬਾਅਣ ਹੁਣ ਬੀਤੀ ਰਾਤ ਪੰਜਾਬ ਪੁਲਿਸ ਵਰਿੰਦਰ ਸਿੰਘ ਫ਼ੌਜੀ ਨੂੰ ਵਾਪਸ ਲਿਆਈ ਹੈ, ਜਿਸਨੂੰ ਅਜਨਾਲਾ ਥਾਣਾ ਹਿੰਸਾ ਕੇਸ ’ਚ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੁਲਿਸ ਨੂੰ ਉਸਦਾ ਚਾਰ ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ’ਚ ਸੰਤ ਸੀਚੇਵਾਲ ਮਾਡਲ ’ਤੇ ਬਾਜਵਾ ਦੀ ਟਿੱਪਣੀ ਉਪਰ ਹੰਗਾਮਾ

ਇਸਤੋਂ ਪਹਿਲਾਂ ਲਿਆਂਦੇ 7 ਸਾਥੀਆਂ, ਜਿੰਨ੍ਹਾਂ ਵਿਚ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ , ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕਾ, ਤੂਫ਼ਾਨ ਸਿੰਘ, ਕੁਲਵੰਤ ਸਿੰਘ ਤੇ ਬਸੰਤ ਸਿੰਘ ਸ਼ਾਮਲ ਹਨ, ਵੀ ਪੁਲਿਸ ਕੋਲ 28 ਮਾਰਚ ਤੱਕ ਰਿਮਾਂਡ ’ਤੇ ਹਨ। ਜਦੋਂਕਿ ਇੰਨ੍ਹਾਂ ਦੀ ਪੁਛਗਿਛ ਦੌਰਾਨ ਫ਼ਰੀਦਕੋਟ ਦੇ ਪੰਜਗਰਾਈ ਪਿੰਡ ਦੇ ਇੱਕ ਹੋਰ ਨੌਜਵਾਨ ਅਮਨਦੀਪ ਸਿੰਘ ਅਮਨਾ ਨੂੰ ਵੀ ਪੁਲਿਸ ਗ੍ਰਿਫਤਾਰ ਕਰ ਚੁੱਕੀ ਹੈ। ਹੁਣ ਡਿੱਬਰੂਗੜ੍ਹ ਜੇਲ੍ਹ ਵਿਚ ਸਿਰਫ਼ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦਾ ਇੱਕ ਸਾਥੀ ਪਪਲਪ੍ਰੀਤ ਸਿੰਘ ਵਾਪਸ ਰਹਿ ਗਿਆ ਹੈ, ਜਿੰਨ੍ਹਾਂ ਨੂੰ ਅਗਲੇ ਮਹੀਨੇ ਵਾਪਸ ਪੰਜਾਬ ਲਿਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਸਹੁਰਿਆਂ ਨਾਲ ਲੜ ਕੇ 5 ਸਾਲਾਂ ਮਾਸੂਮ ਬੱਚੀ ਨੂੰ ਨਹਿਰ ’ਚ ਸੁੱਟਿਆ, ਹੋਇਆ ਕ+ਤਲ ਦਾ ਪਰਚਾ ਦਰਜ਼

ਜਿਕਰਯੋਗ ਹੈ ਕਿ ਫ਼ਰਵਰੀ 2023 ਵਿਚ ਇੱਕ ਸਾਥੀ ਨੂੰ ਛੂਡਾਉਣ ਦੇ ਲਈ ਭਾਈ ਅੰਮ੍ਰਿਤਪਾਲ ਸਿੰਘ ਆਪਣੇ ਸੈਕੜੇ ਸਾਥੀਆਂ ਨਾਲ ਗੁਰੂ ਗਰੰਥ ਸਾਹਿਬ ਦੀ ਪਾਲਕੀ ਲੈ ਕੇ ਅਜਨਾਲਾ ਥਾਣੇ ਜਾ ਪੁੱਜੇ ਸਨ ਤੇ ਪੁਲਿਸ ਨੇ ਇਸ ਮਾਮਲੇ ਵਿਚ ਹੋਈ ਹਿੰਸਾ ਦੇ ਦੋਸ਼ਾਂ ਹੇਠ ਇੰਨ੍ਹਾਂ ਵਿਰੁਧ ਪਰਚਾ ਦਰਜ਼ ਕੀਤਾ ਸੀ। ਇਸਤੋਂ ਬਾਅਦ ਮਾਰਚ ’ਚ ਇੰਨ੍ਹਾਂ ਦੀ ਫ਼ੜੋ-ਫ਼ੜਾਈ ਸ਼ੁਰੂ ਹੋਈ ਸੀ ਤੇ ਜਿਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਹਿਤ ਇਸਦੇ 9 ਸਾਥੀਆਂ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਕਰਦਿਆਂ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ’ਚ ਬੰਦ ਕਰ ਦਿੱਤਾ ਸੀ। ਇਸਤੋਂ ਬਾਅਦ ਮੁੜ ਸਾਲ 2024 ਵਿਚ ਐਨਐਸਏ ’ਚ ਇੱਕ ਸਾਲ ਲਈ ਹੋਰ ਵਾਧਾ ਕਰ ਦਿੱਤਾ ਗਿਆ ਸੀ। ਇੱਥੇ ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਇਸ ਦੌਰਾਨ ਹੀ ਜੇਲ੍ਹ ’ਚ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਾਲ 2024 ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਹਲਕੇ ਤੋਂ ਅਜਾਦ ਉਮੀਦਵਾਰ ਵਜੋਂ ਚੋਣ ਜਿੱਤ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...