Friday, April 17, 2026
spot_img
spot_img

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

Date:

spot_img

👉800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ
👉ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ
Chandigarh News:ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਹੋਸਟਲ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ। ਮੋਹਾਲੀ ਜ਼ਿਲ੍ਹੇ ਵਿੱਚ 3 ਹੋਸਟਲ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 1-1 ਹੋਸਟਲ ਬਣਾਇਆ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ ‘ਤੇ ਲਗਭਗ 150 ਕਰੋੜ ਰੁਪਏ ਦਾ ਖਰਚਾ ਆਉਣ ਦੀ ਸੰਭਾਵਨਾ ਹੈ ਅਤੇ ਇਹਨਾਂ ਵਿੱਚ ਕੁੱਲ 800 ਕੰਮਕਾਜੀ ਮਹਿਲਾਵਾਂ ਲਈ ਰਹਿਣ ਦੀ ਸੁਵਿਧਾ ਉਪਲੱਬਧ ਹੋਵੇਗੀ।

ਇਹ ਵੀ ਪੜ੍ਹੋ  PRTC ਦੇ ਕੰਡਕਟਰ ਨੇ ਚੈਕਿੰਗ ਇੰਸਪੈਕਟਰਾਂ ਤੋਂ ਦੁਖ਼ੀ ਹੋ ਕੇ ਕੀਤੀ ਆਤਮਹੱਤਿਆ,ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਇਹ ਨਿਰਮਾਣ ਕਾਰਜ ਮਈ 2025 ਤੱਕ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2026 ਤੱਕ ਪੂਰਾ ਕਰ ਲਿਆ ਜਾਵੇਗਾ।ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਸੁਵਿਧਾ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹ ਵਚਨਬੱਧ ਹੈ। ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ, ਤਾਂ ਜੋ ਮਹਿਲਾਵਾਂ ਨੂੰ ਸੁਰੱਖਿਅਤ ਅਤੇ ਆਤਮਨਿਰਭਰ ਜੀਵਨ ਜਿਉਣ ਲਈ ਪੂਰਾ ਮੌਕਾ ਮਿਲੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...