spot_img
spot_img
spot_img

’ਯੁੱਧ ਨਸ਼ਿਆਂ ਵਿਰੁੱਧ’ 28ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 463 ਥਾਵਾਂ ‘ਤੇ ਛਾਪੇਮਾਰੀ, 56 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

Date:

spot_img

👉ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 33ਐਫਆਈਆਰਜ਼ ਕੀਤੀਆਂ ਦਰਜ, 1.6 ਕਿਲੋਗ੍ਰਾਮ ਹੈਰੋਇਨ, 63 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ
👉92 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 492 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
Chandigarh News:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ”ਨੂੰ ਲਗਾਤਾਰ 28ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 463 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 33 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 28 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4274 ਹੋ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 1.6 ਕਿਲੋ ਹੈਰੋਇਨ, 3046 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 62940 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ  ਬਰਨਾਲਾ ’ਚ ਤੜਕਸਾਰ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਠਭੇੜ,ਗੋ+ਲੀ ਲੱਗਣ ਕਾਰਨ ਇੱਕ ਜਖ਼ਮੀ

ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 492 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 114 ਜਾਗਰੂਕਤਾ ਸਮਾਗਮ ਕਰਵਾਏ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ...

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ...

ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

Punjab News : ਪੰਜਾਬ ਸਰਕਾਰ ਨਾਲ ਜੁੜੀ ਇੱਕ ਅਹਿਮ...

Bathinda MC Elections; 2024 ਦੇ ਮੁਕਾਬਲੇ ਵਿਰੋਧੀ ਧਿਰਾਂ ਨੂੰ ਵੋਟ ਫ਼ੀਸਦੀ ਸੇਅਰ ਵਿਚ ਵੱਡਾ ਝਟਕਾ

👉ਅਕਾਲੀ ਦਲ ਤੇ ਕਾਂਗਰਸ ਦਾ ਗ੍ਰਾਫ਼ ਵੀ ਲੋਕ ਸਭਾ...