‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

Date:

spot_img

👉ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਤਲਾਸ਼ੀ ਮੁਹਿੰਮ ਦੀ ਕੀਤੀ ਅਗਵਾਈ
Patiala News:ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸੂਬੇ ‘ਚੋਂ ਨਸ਼ਿਆਂ ਦੀ ਖ਼ਾਤਮੇ ਲਈ ਵਿੱਢੀ ਲੜਾਈ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਅੰਦਰ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਹੈ।

ਇਹ ਵੀ ਪੜ੍ਹੋ  ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਵੱਡੀ ਕਾਰਵਾਈ

ਡਾ. ਨਾਨਕ ਸਿੰਘ ਨੇ ਦੱਸਿਆ ਕਿ ਸ਼ੱਕੀ ਸਥਾਨਾਂ ‘ਤੇ ਪੁਲਿਸ ਵੱਲੋਂ ਰਾਤ ਦੀ ਗਸ਼ਤ ਵਧਾਈ ਗਈ ਹੈ ਤੇ ਸਮੇਂ ਸਮੇਂ ‘ਤੇ ਕਾਸੋ ਤੇ ਆਪ੍ਰੇਸ਼ਨ ਸੀਲ ਤਹਿਤ ਵੱਡੀ ਪੱਧਰ ‘ਤੇ ਤਲਾਸ਼ੀ ਮੁਹਿੰਮ ਵੀ ਚਲਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਵਿੱਚ ਦੋ ਥਾਵਾਂ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ‘ਚ ਜੰਗੀ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਜ਼ਿਲ੍ਹੇ ‘ਚ 23 ਦੇ ਕਰੀਬ ਸ਼ੱਕੀ ਥਾਵਾਂ ‘ਤੇ ਤਲਾਸ਼ੀ ਕੀਤੀ ਗਈ ਹੈ ਤੇ 7 ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 1269 ਨਸ਼ੀਲੀਆਂ ਗੋਲੀਆਂ, 10 ਗ੍ਰਾਮ ਪਾਊਡਰ, 20 ਲੀਟਰ ਲਾਹਣ ਸਮੇਤ ਦੇਸੀ ਸ਼ਰਾਬ ਫੜੀ ਗਈ ਹੈ। ਉਨ੍ਹਾਂ ਦੱਸਿਆ ਕਿ 28 ਵਿਅਕਤੀਆਂ ਨੂੰ ਰਾਊਂਡ ਅੱਪ ਵੀ ਕੀਤਾ ਗਿਆ ਹੈ।ਇਸ ਦੌਰਾਨ ਐਸ.ਪੀ. ਵੈਭਵ ਚੌਧਰੀ, ਐਸ.ਪੀ. ਯੋਗੇਸ਼ ਕੁਮਾਰ, ਡੀ.ਐਸ.ਪੀ. ਮਨੋਜ ਗੋਰਸੀ, ਡੀ.ਐਸ.ਪੀ. ਸਤਨਾਮ ਸਿੰਘ ਸੰਧੂ ਤੋਂ ਇਲਾਵਾ ਬਾਕੀ ਸਬ-ਡਵੀਜ਼ਨਾਂ ਵਿਖੇ ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...