Thursday, April 16, 2026
spot_img
spot_img

ਡੀਐਸਪੀ ਦੀ ਅਗਵਾਈ ਹੇਠ ਪੁਲਿਸ-ਪਬਲਿਕ ਮੀਟਿੰਗ ਦਾ ਆਯੋਜਿਨ

Date:

spot_img

SAS Nagar News:ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਪ੍ਰੋਜੈਕਟ ਸੰਪਰਕ ਅਤੇ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਡੀ ਐਸ ਪੀ (ਟਰੈਫਿਕ) ਕਰਨੈਲ ਸਿੰਘ ਵੱਲੋਂ ਪਿੰਡ ਗੂਨੋ ਮਾਜਰਾ ਤਹਿਸੀਲ ਖਰੜ ਜਿਲ੍ਹਾ ਐਸ ਏ ਐਸ ਨਗਰ ਵਿਖੇ ਪਬਲਿਕ ਮੀਟਿੰਗ ਕੀਤੀ। ਉਨ੍ਹਾਂ ਅਪੀਲ ਕੀਤੀ ਕਿ ਲੋਕਾਂ ਦੀ ਮਦਦ ਤੋਂ ਬਿਨਾਂ ਨਸ਼ਾ ਖਤਮ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ  Colonel Bath ਦੀ ਕੁੱਟ.ਮਾਰ ਦਾ ਮਾਮਲਾ; CM Mann ਨੇ ਪ੍ਰਵਾਰ ਨੂੰ ਦਿਵਾਇਆ ਇਨਸਾਫ਼ ਦਾ ਭਰੋਸਾ

ਇਸ ਲਈ ਆਓ ਸਾਰੇ ਮਿਲ ਕੇ ਉਪਰਾਲਾ ਕਰੀਏ, ਤਾਂ ਜੋ ਨੌਜਵਾਨ ਪੀੜੀ, ਜੋ ਆਪਣੇ ਰਾਹ ਤੋਂ ਭਟਕ ਚੁੱਕੀ ਹੈ, ਨੂੰ ਦੁਬਾਰਾ ਸਹੀ ਮਾਰਗ ਤੇ ਲਿਆ ਸਕੀਏ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ (ਲੋਕਾਂ) ਵੱਲੋਂ ਵੱਲੋਂ ਦਿੱਤੀ ਜਾਣਕਾਰੀ ਤੇ ਪੂਰਾ ਐਕਸ਼ਨ ਲਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀ ਐਸ ਪੀ ਕਰਨੈਲ ਸਿੰਘ ਨੇ ਪਿੰਡ ਦੇ ਨੌਜੁਆਨਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  Monalisa ਨੂੰ ਫ਼ਿਲਮ ’ਚ ਕੰਮ ਦਿਵਾਉਣ ਦੇ ਨਾਂ ਬਲਾਤਕਾਰ ਕਰਨ ਵਾਲਾ Bollywood Film Diretor ਗ੍ਰਿਫਤਾਰ

ਇਸ ਮੀਟਿੰਗ ਦੌਰਾਨ ਪਿੰਡ ਵਾਸੀਆ ਨੂੰ ਜਨਤਕ ਸ਼ਿਕਾਇਤਾਂ ਲਈ ਆਵਾਜ਼ ਉਠਾਉਣ, ਸਥਾਨਕ ਚਿੰਤਾਵਾਂ ਦਾ ਹੱਲ ਕਰਨ ਲਈ ਪੁਲਿਸ ਅਤੇ ਨਾਗਰਿਕਾਂ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ’ਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵਿੱਚ ਪਿੰਡ ਗੂਨੋ ਮਾਜਰਾ ਦੇ ਸਰਪੰਚ ਜਤਿੰਦਰ ਸਿੰਘ, ਪਰਮਿੰਦਰ ਸਿੰਘ, ਹਰਸ਼ਪ੍ਰੀਤ ਸਿੰਘ ਪ੍ਰਧਾਨ ਯੂਥ ਗਰੁੱਪ, ਗੁਰਪ੍ਰੀਤ ਸਿੰਘ ਮੈਬਰ, ਖੁਸ਼ਬੀਰ ਸਿੰਘ ਹੈਪੀ, ਕਰਮ ਸਿੰਘ ਨੰਬਰਦਾਰ, ਨਾਇਬ ਸਿੰਘ ਅਤੇ ਹੋਰ ਵਿਅਕਤੀਆ ਨੇ ਐਸ.ਐਸ.ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਚਲਾਈ ਗਈ ਇਸ ਮੁਹਿੰਮ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...