Bathinda News: ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵਿਖੇ ਨਵੇਂ ਵਿਦਿਅਕ ਸ਼ੈਸ਼ਨ ਦੀ ਚੰਗੀ ਸ਼ੁਰੂਆਤ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਦੇਗ ਦਾ ਪ੍ਰਸ਼ਾਦ ਵਰਤਾਇਆ ਗਿਆ । ਇਹ ਅਧਿਆਤਮਿਕ ਸਮਾਰੋਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ ਲਈ ਰੱਬੀ ਅਸ਼ੀਰਵਾਦ ਲੈਣ ਲਈ ਆਯੋਜਿਤ ਕੀਤਾ ਗਿਆ ਸੀ ਤਾਂ ਜੋ ਉਹ ਸਿੱਖਣ ਅਤੇ ਤਰੱਕੀ ਦੇ ਨਵੇਂ ਸਫਰ ਤੇ ਅੱਗੇ ਵੱਧ ਸਕਣ। ਸਕੂਲ ਦੇ ਡਾਇਰੈਕਟਰ ਮੈਡਮ ਸ਼੍ਰੀਮਤੀ ਬਰਨਿੰਦਰ ਪਾਲ ਸੇਂਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਮਹੱਤਤਾ ਨੂੰ ਸਰਲ ਸ਼ਬਦਾਂ ਵਿੱਚ ਸਮਝਾਇਆ।
ਇਹ ਵੀ ਪੜ੍ਹੋ ਬਾਲਾ.ਤਕਾ/ਰੀ ਪਾਸਟਰ ਬਲਜਿੰਦਰ ਸਿੰਘ ਨੂੰ ਹੋਈ ਉਮਰ ਕੈਦ
ਉਨਾਂ ਦੱਸਿਆ ਕਿ ਸੁਖਮਨੀ ਸਾਹਿਬ ਦੇ ਪਾਵਨ ਸ਼ਬਦ ਸ਼ਾਂਤੀ, ਸਕਾਰਾਤਮਕਤਾ ਅਤੇ ਆਤਮ-ਵਿਸ਼ਵਾਸ ਪ੍ਰਦਾਨ ਕਰਦੇ ਹਨ, ਜੋ ਜੀਵਨ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਵਿੱਚ ਸਹਾਈ ਹੁੰਦੇ ਹਨ ।ਵਿਦਿਆਰਥੀਆਂ ਦਾ ਸੁਆਗਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਵਿੱਚ ਆਉਣ ਵਾਲੇ ਸੈਸ਼ਨ ਲਈ ਉਨ੍ਹਾਂ ਦੀ ਦ੍ਰਿਸ਼ਟੀ ਲਿਖਣਾ, ਲਕਸ਼ਯ ਨਿਰਧਾਰਣ ਅਤੇ ਕਿੰਡਰਗਾਰਟਨ ਲਈ ਵੱਖ-ਵੱਖ ਤਾਜ਼ਗੀਭਰੀ ਗਤੀਵਿਧੀਆਂ ਸ਼ਾਮਲ ਸਨ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; Bathinda ‘ਚ ਪੁਲ ਉਪਰੋਂ ਡਿੱਗਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਹੋਈ ਮੌ+ਤ
ਸਕੂਲ ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਵਿਦਿਆਰਥੀਆਂ ਨੂੰ ਸਕਾਰਾਤਮਕ ਸੋਚ ਅਤੇ ਆਤਮ ਵਿਸ਼ਵਾਸ ਅਪਣਾਉਣ ਲਈ ਪ੍ਰੇਰਿਤ ਕੀਤਾ ਉਹਨਾਂ ਕਿਹਾ ਕਿ ਆਤਮ ਵਿਸ਼ਵਾਸ ਅਤੇ ਜੋਸ਼ ਜੀਵਨ ਦੇ ਮੈਦਾਨ ਵਿੱਚ ਸ਼ਕਤੀਸ਼ਾਲੀ ਹਥਿਆਰ ਹਨ। ਉਹਨਾ ਨੇ ਵਿਦਿਆਰਥੀਆਂ ਨੂੰ ਆਪਣੇ ਵਿਦਿਅਕ ਸਫ਼ਰ ਵਿੱਚ ਸਮਰਪਿਤ ,ਅਨੁਸ਼ਾਸ਼ਿਤ ਅਤੇ ਹਿੰਮਤ ਨਾਲ ਰਹਿਣ ਦੀ ਅਪੀਲ ਕੀਤੀ ਇਸ ਦੇ ਨਾਲ ਹੀ ਉਹਨਾਂ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਸ਼ੁਭ ਇਛਾਵਾਂ ਦਿੱਤੀਆਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ"