Thursday, April 16, 2026
spot_img
spot_img

ਚੇਅਰਮੈਨ ਇਕਬਾਲ ਸਿੰਘ ਢਿੱਲੋਂ ਨੇ ਹਰਚੰਦ ਸਿੰਘ ਬਰਸਟ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ

Date:

spot_img

Ferozepur News:ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ. ਇਕਬਾਲ ਸਿੰਘ ਢਿੱਲੋਂ ਨੂੰ ਚੇਅਰਮੈਨ ਮਾਰਕੀਟ ਕਮੇਟੀ ਜੀਰਾ ਨਿਯੁਕਤ ਕੀਤਾ ਗਿਆ ਹੈ। ਅੱਜ ਉਨ੍ਹਾਂ ਦੇ ਅਹੁਦਾ ਸੰਭਾਲ ਸਮਾਰੋਹ ਵਿੱਚ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਪੰਜਾਬ ਸੂਬਾ ਸਕੱਤਰ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮਾਰਕਿਟ ਕਮੇਟੀ ਜੀਰਾ ਦਫਤਰ ਵਿਖੇ ਅੱਜ ਅਹੁਦਾ ਸੰਭਾਲ ਸਮਾਰੋਹ ਮੌਕੇ ਸ. ਇਕਬਾਲ ਸਿੰਘ ਢਿੱਲੋਂ ਨੇ ਸ. ਹਰਚੰਦ ਸਿੰਘ ਬਰਸਟ, ਵਿਧਾਇਕ ਜੀਰਾ ਸ਼੍ਰੀ ਨਰੇਸ਼ ਕਟਾਰੀਆ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।

ਇਹ ਵੀ ਪੜ੍ਹੋ  Big News; ਨਸ਼ਾ ਤਸਕਰ ਮਹਿਲਾ ਕਾਂਸਟੇਬਲ ਨੂੰ ਪੁਲਿਸ ਵਿਭਾਗ ਵਿਚੋਂ ਨੌਕਰੀ ਤੋਂ ਕੀਤਾ ਬਰਖ਼ਾਸਤ

ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਵੱਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਆਪਣੀ ਜਿੰਮੇਵਾਰੀ ਪੂਰੀ ਸਮੱਰਪਿਤ ਭਾਵਨਾ ਨਾਲ ਨਿਭਾਉਣ ਲਈ ਕਿਹਾ। ਆਪਣਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਹ ਜ਼ਿੰਮੇਵਾਰੀ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਚੇਅਰਮੈਨ ਪੰਜਾਬ ਐਗਰੋ ਸ਼ਮਿੰਦਰ ਸਿੰਘ ਖਿੰਡਾ, ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਗਗਨਦੀਪ ਸਿੰਘ ਖਾਈ ਬਲਾਕ ਪ੍ਰਧਾਨ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਗੁਰਭੇਜ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਤੇ ਵਰਕਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...