Friday, April 17, 2026
spot_img
spot_img

ਅਮਨ ਅਰੋੜਾ ਵੱਲੋਂ ਇਸ ਮਹੀਨੇ ਦੇ ਅੰਤ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਬਣਾਉਣ ਦੇ ਹੁਕਮ

Date:

spot_img

👉ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ ਘਟਾ ਕੇ ਲੋਕਾਂ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਪਹੁੰਚਯੋਗ ਬਣਾਇਆ: ਅਰੋੜਾ
👉ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Chandigarh News:ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ।

ਇਹ ਵੀ ਪੜ੍ਹੋ  ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ 41,000 (ਲਗਭਗ 95 ਫ਼ੀਸਦ) ਤੋਂ ਵੱਧ ਆਨਲਾਈਨ ਲੌਗਇਨ ਆਈ.ਡੀਜ਼. ਪਹਿਲਾਂ ਹੀ ਤਿਆਰ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸੂਬੇ ਦੇ ਸਾਰੇ ਸਥਾਨਕ ਪ੍ਰਤੀਨਿਧੀਆਂ ਦੀਆਂ ਲਾਗਇਨ ਆਈ.ਡੀਜ਼. ਇਸ ਮਹੀਨੇ ਦੇ ਆਖੀਰ ਤੱਕ ਬਣਾ ਦਿੱਤੀਆਂ ਜਾਣਗੀਆਂ।ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਸੂਬਾ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਕਦਮ ਤਹਿਤ ਸੂਬੇ ਦੇ ਵਸਨੀਕ ਹੈਲਪਲਾਈਨ ਨੰਬਰ-1076 ‘ਤੇ ਕਾਲ ਕਰਕੇ ਘਰ ਬੈਠੇ 406 ਸੇਵਾਵਾਂ ਦਾ ਲਾਹਾ ਲੈ ਸਕਦੇ ਹਨ। ਡਿਲੀਵਰੀ ਫੀਸ ਵਿੱਚ ਕਟੌਤੀ ਕਰਨ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਮਜ਼ੋਰ ਵਿੱਤੀ ਹਾਲਾਤ ਵਾਲੇ ਨਾਗਰਿਕ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ।

ਇਹ ਵੀ ਪੜ੍ਹੋ  ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਮੁਕਤਸਰ ਜ਼ਿਲ੍ਹੇ ਦੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨਾਲ ਕੀਤੀ ਗਈ ਮੀਟਿੰਗ

ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਅਤੇ ਉਹਨਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਕਈ ਪਹਿਲੂਆਂ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਨਵੀਨਤਾਕਾਰੀ ਆਈ.ਟੀ. ਅਤੇ ਈ-ਗਵਰਨੈਂਸ ਹੱਲ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਪ੍ਰਸ਼ਾਸਨ ਵਿੱਚ ਵਧੇਰੇ ਸੁਧਾਰ ਅਤੇ ਪਾਰਦਰਸ਼ੀ ਸੇਵਾ ਪ੍ਰਦਾਨ ਕਰਨ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।ਦੱਸਣਯੋਗ ਹੈ ਕਿ ਬੋਰਡ ਨੇ ਕਈ ਮੁੱਖ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ, ਜਿਨ੍ਹਾਂ ਵਿੱਚ ਈ-ਸੇਵਾ, ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.), ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਪੋਰਟਲ, ਐਮ-ਸੇਵਾ, ਸਟੇਟ ਐਡਮਿਸ਼ਨ ਪੋਰਟਲ, ਕੁਨੈਕਟ ਪੋਰਟਲ ਅਤੇ ਵਿਜ਼ਟਰ ਪਾਸ ਪ੍ਰਬੰਧਨ ਪ੍ਰਣਾਲੀ ਸ਼ਾਮਲ ਹਨ।ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਘਨਸ਼ਿਆਮ ਥੋਰੀ, ਡਾਇਰੈਕਟਰ ਸੁਚੱਜਾ ਪ੍ਰਸ਼ਾਸਨ ਸ੍ਰੀ ਗਿਰੀਸ਼ ਦਿਆਲਨ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਦੀਪਤੀ ਉੱਪਲ, ਰਾਜ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...