MLA Kohli ਵੱਲੋਂ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ

0
74
+2

👉ਕਿਹਾ, ਮੈਂ ਲੋਕਾਂ ਦਾ ਨੁਮਾਇੰਦਾ ਲੋਕ ਹਿਤਾਂ ਲਈ ਸਦਾ ਰਹਾਂਗਾ ਸਮਰਪਿਤ, ਸ਼ਹਿਰ ‘ਚ ਵਿਕਾਸ ਕਾਰਜਾਂ ਦੇ ਨਵੇਂ ਮੀਲ ਪੱਥਰ ਸਥਾਪਿਤ ਕਰਾਂਗੇ
Patiala News:ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਛੁੱਟੀ ਵਾਲੇ ਦਿਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀ ਇਸ਼ਾ ਸਿੰਗਲ ਅਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਤੇ ਨਵੇਂ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ।ਅਜੀਤਪਾਲ ਸਿੰਘ ਕੋਹਲੀ ਨੇ ਸਭ ਤੋਂ ਪਹਿਲਾਂ ਲੱਕੜ ਮੰਡੀ ਤੋਂ ਸਨੌਰੀ ਅੱਡੇ ਨੂੰ ਜਾਣ ਵਾਲੀ ਸੜਕ ਦਾ ਜਾਇਜ਼ਾ ਲਿਆ, ਜਿਹੜੀ ਕਿ ਨਾਜਾਇਜ਼ ਕਬਜ਼ਿਆਂ ਕਰਕੇ 100 ਫੁੱਟ ਤੋਂ 40 ਫੁੱਟ ਦੀ ਰਹਿ ਜਾਣ ਕਰਕੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ  ਪਟਿਆਲੇ ਦੇ ਦੋ ਕ੍ਰਿਕਟ ਖਿਡਾਰੀਆਂ ਦੀ ਹੋਈ ਨੈਸ਼ਨਲ ਅਕਾਦਮੀ ਲਈ ਚੋਣ

ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਚੌੜਾ ਕਰਕੇ ਲੋਕਾਂ ਨੂੰ ਰਾਹਤ ਦਿਵਾਈ ਜਾਵੇਗੀ।ਇਸ ਉਪ੍ਰੰਤ ਉਨ੍ਹਾਂ ਨੇ ਪੁਰਾਤਨ ਸ੍ਰੀ ਵਾਮਨ ਅਵਤਾਰ ਮੰਦਿਰ ਦਾ ਜਾਇਜ਼ਾ ਲਿਆ, ਜਿਸ ਦੀ ਇਮਾਰਤ ਤੇ ਸਰੋਵਰ ਦੀ ਮੁਰੰਮਤ ਤੇ ਉਸਾਰੀ ਲਈ 4.5 ਕਰੋੜ ਰੁਪਏ ਦੀ ਤਜਵੀਜ਼ ਬਣਾ ਕੇ ਵਿੱਤ ਕਮਿਸ਼ਨਰ ਮਾਲ ਨੂੰ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪੁਰਾਤਨ ਮੰਦਿਰ ਦੀ ਕਾਇਆਂ ਕਲਪ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਸ਼ਿਵਾਲਾ ਗੁਜਰਾਤੀਆਂ ਦਾ ਵੀ ਦੌਰਾ ਕੀਤਾ ਅਤੇ ਕਿਹਾ ਕਿ ਇੱਥੇ ਕਮਿਉਨਿਟੀ ਹਾਲ ਬਣਾਇਆ ਜਾਵੇਗਾ ਅਤੇ ਇਸੇ ਤਰ੍ਹਾਂ ਸ੍ਰੀ ਜਗਨਨਾਥ ਮੰਦਿਰ ਨੂੰ ਜਾਂਦੇ ਰਸਤੇ ਨੂੰ ਵੀ ਬਣਵਾਇਆ ਜਾਵੇਗਾ।ਇਸ ਤੋਂ ਇਲਾਵਾ ਅਜੀਤ ਪਾਲ ਸਿੰਘ ਕੋਹਲੀ ਨੇ ਅਧਿਕਾਰੀਆਂ ਨਾਲ ਬਡੂੰਗਰ ਵਿਖੇ ਇੱਕ ਗਲੀ ਦਾ ਜਾਇਜ਼ਾ ਲਿਆ ਜਿੱਥੇ ਕਿ ਪੀਐਸਪੀਸੀਐਲ ਨਾਲ ਗੱਲ ਕਰਕੇ ਇਸ ਗਲੀ ਨੂੰ ਚੌੜਾ ਕਰਨ ਦੇ ਮਸਲੇ ਦਾ ਹੱਲ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ  Poice ਵਾਲੀ ਨਸ਼ਾ ਤਸਕਰ ‘Insta queen’ ਦਾ ਮੁੜ ਮਿਲਿਆ 2 ਦਿਨਾਂ ਦਾ ਹੋਰ ਰਿਮਾਂਡ

ਇਸ ਤੋਂ ਬਾਅਦ ਉਨ੍ਹਾਂ ਨੇ ਜੈ ਜਵਾਨ ਕਲੋਨੀ ਦਾ ਨਿਰੀਖਣ ਕੀਤਾ ਜਿੱਥੇ ਕਿ ਕੋਵਿਡ ਦੌਰਾਨ ਭਾਰਤੀ ਫੌਜ ਵੱਲੋਂ ਰਸਤਾ ਬੰਦ ਕੀਤਾ ਗਿਆ ਸੀ, ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਰਸਤੇ ਨੂੰ ਖੁਲ੍ਹਾਉਣ ਲਈ ਵੀ ਚਰਚਾ ਕੀਤੀ ਗਈ।ਵਿਧਾਇਕ ਕੋਹਲੀ ਨੇ ਕਿਹਾ ਕਿ ਉਹ ਲੋਕਾਂ ਦੇ ਨੁਮਾਇੰਦੇ ਹਨ ਅਤੇ ਸਦਾ ਲੋਕ ਹਿਤ ਲਈ ਕੰਮ ਕਰਦੇ ਰਹਿਣਗੇ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵਿਕਾਸ ਕਾਰਜਾਂ ਦੇ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਲੋਕ ਆਪਣੇ ਨੁਮਾਇੰਦੇ ਨੂੰ ਇਸ ਤਰ੍ਹਾਂ ਮਿਲ ਕੇ ਆਪਣੀਆਂ ਸਮੱਸਿਆਵਾਂ ਦੱਸ ਰਹੇ ਹੋਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੁਰੰਤ ਇਸ ਦੇ ਹੱਲ ਲਈ ਯਤਨ ਕਰ ਰਹੀ ਹੈ।ਇਸ ਮੌਕੇ ਵਾਰਡ ਨੰਬਰ 33 ਦੇ ਕੌਂਸਲਰ ਗੀਤਾ ਦੇਵੀ, 41 ਦੇ ਕੌਂਸਲਰ ਅਮਨਪ੍ਰੀਤ ਕੌਰ, 54 ਦੇ ਕੌਂਸਲਰ ਜਗਮੋਹਨ ਚੌਹਾਨ ਅਤੇ 58 ਦੇ ਕੌਂਸਲਰ ਹਨੀ ਲੂਥਰਾ ਸਮੇਤ ਦਵਿੰਦਰਪਾਲ ਸਿੰਘ ਮਿੱਕੀ, ਅੰਮ੍ਰਿਤਪਾਲ ਸਿੰਘ ਪਾਲੀ ਅਤੇ ਗੋਵਿੰਦ ਵੈਦ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here