
ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰੀਆਂ ਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਪਾਈ ਨਕੇਲ
Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਘਨੱਈਆ ਨਗਰ ਦੇ ਸਰਕਾਰੀ ਹਾਈ ਸਕੂਲ ਵਿਖੇ ਸਿੱਖਿਆ ਕ੍ਰਾਤੀ ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਚੇਅਰਮੈਨ, ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ ਵਿਸ਼ੇਸ ਤੌਰ ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਕੂਲ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ ਗਿਆ।ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ੀਰੋ ਟਾਰਲੈਂਸ ਨੀਤੀ ਤੇ ਕੰਮ ਕਰਦਿਆਂ ਭ੍ਰਿਸ਼ਟਾਚਾਰੀਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਸੌਦਾਗਰਾਂ ਤੇ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਰਟੀਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਸੂਬਾ ਸਰਕਾਰ ਦੀ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਮਾਡਲ ਜੋ ਕਿ ਮੁਹਾਲੀ, ਅੰਮ੍ਰਿਤਸਰ ਅਤੇ ਲੁਧਿਆਣਾ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਸਰਕਾਰੀ ਸਕੂਲ ਸਿੱਖਿਆ ਦੀ ਨਿਵੇਕਲੀ ਪਛਾਣ ਬਣ ਗਿਆ ਹੈ। ਇਹਨਾਂ ਸਕੂਲਾਂ ਦੀ ਸ਼ਾਨਦਾਰ ਯੂਨੀਫਾਰਮ, ਆਧੁਨਿਕ ਬੱਸ ਸੇਵਾ, ਕੋਚਿੰਗ ਅਤੇ ਕੈਰੀਅਰ ਗਾਈਡੈਂਸ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ 150 ਤੋਂ ਜਿਆਦਾ ਸਕੂਲਾਂ ਵਿੱਚ ਬੱਸ ਸੇਵਾ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ 10000 ਤੋਂ ਵੱਧ ਬੱਚਿਆਂ ਵਿਸ਼ੇਸ਼ ਕਰਕੇ ਲੜਕੀਆਂ ਨੂੰ ਫਾਇਦਾ ਹੋ ਰਿਹਾ ਹੈ। ਸਕੂਲ ਦੂਰ ਹੋਣ ਕਾਰਨ ਜੋ ਲੜਕੀਆਂ ਪੜ੍ਹਾਈ ਛੱਡਣ ਲਈ ਮਜਬੂਰ ਸਨ, ਹੁਣ ਭਵਿੱਖ ਦੇ ਸੁਪਨੇ ਪਰ ਕਰਨ ਵਾਸਤੇ ਸਕੂਲਾਂ ਵਿੱਚ ਪੜ੍ਹਣ ਆ ਰਹੀਆਂ ਹਨ।ਜਗਰੂਪ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੱਚਿਆਂ ਨੂੰ ISRO, IIM, IIT ਵਰਗੀਆਂ ਸੰਸਥਾਵਾਂ ਦੀ ਵਿਜਿਟ ਕਰਵਾ ਕੇ ਉਹਨਾਂ ਨੂੰ ਆਪਣੇ ਸ਼ਾਨਦਾਰ ਭਵਿੱਖ ਦੇ ਸੁਨਹਿਰੀ ਸੁਪਨੇ ਸਾਕਾਰ ਕਰਨ ਵਾਸਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ-ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਉਨ੍ਹਾਂ ਅੱਗੇ ਦੱਸਿਆ ਕਿ 250 ਪ੍ਰਿੰਸੀਪਲਾਂ ਨੂੰ ਸਿੰਗਾਪੁਰ, 150 ਹੈੱਡਮਾਸਟਰਾਂ ਨੂੰ IIM ਅਹਿਮਦਾਬਾਦ ਅਤੇ 72 ਅਧਿਆਪਕਾਂ ਨੂੰ ਸਿਖਲਾਈ ਵਾਸਤੇ ਫਿਨਲੈਂਡ ਭੇਜਿਆ ਗਿਆ। ਇਸ ਤੋਂ ਇਲਾਵਾ ਸੈਂਕੜੇ ਖੇਡ ਮੈਦਾਨ ਵਿਕਸਤ ਕੀਤੇ ਗਏ ਤਾਂ ਕਿ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰਨ।ਸ. ਜਗਰੂਪ ਸਿੰਘ ਗਿੱਲ ਨੇ ਦੱਸਿਆ ਕਿ ਸਥਾਨਕ ਸਕੂਲ ਨੂੰ ਖਾਣੇ ਲਈ ਸ਼ੈੱਡ, ਆਰ.ਓ ਅਤੇ ਸੇਨੇਟਰੀ ਦੇ ਕੰਮ ਲਈ 2.98 ਲੱਖ ਅਤੇ ਸਕੂਲ ਦੀ 70 ਮੀਟਰ ਚਾਰਦੀਵਾਰੀ ਨੂੰ ਉੱਚਾ ਚੁੱਕਣ ਲਈ 1.40 ਲੱਖ ਦੀ ਰਾਸ਼ੀ ਦਿੱਤੀ ਜਾ ਚੁੱਕੀ ਹੈ।ਇਸ ਮੌਕੇ ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਨਿੰਦਰ ਕੌਰ, ਕੋਆਰਡੀਨੇਟਰ ਸਕੂਲ ਐਜੂਕੇਸ਼ਨ ਸ. ਜਗਵੰਤ ਸਿੰਘ ਸਿੱਧੂ, ਕੋਆਰਡੀਨੇਟਰ ਮਾਲਵਾ ਜੋਨ ਸ. ਹਰਮੰਦਰ ਸਿੰਘ ਬਰਾੜ, ਸੀਨੀਅਰ ਲੀਡਰ ਸ. ਆਤਮਾ ਸਿੰਘ ਚੰਨੀ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਸ਼੍ਰੀ ਰਾਜ ਕੁਮਾਰ, ਬਲਾਕ ਨੌਡਲ ਅਫ਼ਸਰ ਬਠਿੰਡਾ ਸ. ਗੁਰਮੇਲ ਸਿੰਘ, ਮੁੱਖ ਅਧਿਆਪਕ ਸੰਜੀਵ ਕੁਮਾਰ ਗਰਗ ਤੋਂ ਇਲਾਵਾ ਸਕੂਲ ਸਟਾਫ਼, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "“ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਸੂਬਾ ਸਰਕਾਰ ਦੀ ਪਹਿਲੀ ਤਰਜੀਹ:ਜਗਰੂਪ ਸਿੰਘ ਗਿੱਲ"




