
Gidderbaha News:ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਸਹੂਲਤਾਂ ਨੂੰ ਆਧੁਨਿਕ ਤਰੀਕੇ ਨਾਲ ਲਾਗੂ ਕਰਨ ਦੇ ਮੰਤਵ ਨਾਲ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਗਿੱਦੜਬਾਹਾ ਦੇ ਪਿੰਡ ਭਾਰੂ ਅਤੇ ਮਧੀਰ ਵਿਖੇ ਸਰਕਾਰੀ ਸਕੂਲਾਂ ਵਿੱਚ ਕੰਮਾਂ ਦੀ ਸ਼ੁਰੂਆਤ ਹਲਕਾ ਵਿਧਾਇਕ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਕੀਤਾ ਗਿਆ, ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਅਤੇ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਸ੍ਰੀ ਹਰਦੀਪ ਸਿੰਘ ਭੰਗਾਲ ਹਾਜ਼ਰ ਰਹੇ।ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸਿੱਖਿਆ ਕ੍ਰਾਂਤੀ ਵੱਲ ਲੈ ਕੇ ਜਾ ਰਹੇ ਹਾਂ।
ਇਹ ਵੀ ਪੜ੍ਹੋ ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
ਪੰਜਾਬ ਸਰਕਾਰ ਵੱਲੋਂ ਲਗਾਤਰ ਸਿੱਖਿਆ ਖੇਤਰ ਵਿੱਚ ਵਾਧਾ ਕਰਦਿਆਂ ਉੱਚ ਕੋਟੀ ਦੇ ਕੰਮ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫੰਡਾਂ ਦੀ ਸਹਾਇਤਾ ਨਾਲ ਸਕੂਲਾਂ ਵਿੱਚ ਨਵੇਂ ਸਮਾਰਟ ਕਲਾਸ ਰੂਮਜ਼, ਲੈਬਸ, ਲਾਇਬ੍ਰੇਰੀ, ਬਾਥਰੂਮ, ਚਾਰ ਦੀਵਾਰੀ, ਆਧੁਨਿਕ ਫਰਨੀਚਰ ਆਦਿ ਸਹੂਲਤਾਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਕੂਲਾਂ ਵਿੱਚ ਚਾਰ ਦੀਵਾਰੀ ਹੋਣ ਨਾਲ ਵਿਦਿਆਰਥੀ ਸਕੂਲਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ‘ਸਿੱਖਿਆ ਕ੍ਰਾਂਤੀ’ ਦਾ ਆਗਾਜ਼
ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਵਿੱਚ ਆਤਮ ਵਿਸ਼ਵਾਸ਼ ਵਿੱਚ ਵਾਧਾ ਕੀਤਾ ਜਾਵੇ, ਜਿਸ ਨਾਲ ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਹੁਨਰ ਗਿਆਨ ਨੂੰ ਸਿੱਖ ਲੈਣ ਅਤੇ ਅੱਗੇ ਨੌਕਰੀਆਂ ਪ੍ਰਾਪਤ ਕਰਨ ਸਮੇਂ ਉਨ੍ਹਾਂ ਵਿੱਚ ਆਤਮ ਵਿਸ਼ਾਵਸ਼ ਦੀ ਕੋਈ ਕਮੀ ਨਾ ਰਹੇ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਆਪਣਾ ਮਾਪਿਆਂ ਦਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਣ ਕਰਨ।ਇਸ ਮੌਕੇ ਸਕੂਲ ਦੀ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਸ੍ਰੀ ਜਸਬੀਰ ਸਿੰਘ, ਸ੍ਰੀ ਗੋਪੀ ਰਾਮ, ਸ੍ਰੀ ਬਲਰਾਜ ਸਿੰਘ, ਪਿੰਡ ਦੇ ਸਰਪੰਚ ਅਤੇ ਪੰਚਾਂ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਹਲਕਾ ਵਿਧਾਇਕ ਗਿੱਦੜਬਾਹਾ ਵੱਲੋਂ ਪਿੰਡ ਭਾਰੂ ਅਤੇ ਮਧੀਰ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਅਧੀਨ ਕੰਮਾਂ ਦੀ ਸ਼ੁਰੂਆਤ"




