
Ferozepur News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ ‘ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਉਲੀਕੇ ਗਏ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨਾਂ ਦੀ ਲੜੀ ‘ਚ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੀ, ਸਰਕਾਰੀ ਪ੍ਰਾਇਮਰੀ ਸਕੂਲ ਖਾਈ, ਸਰਕਾਰੀ ਪ੍ਰਾਇਮਰੀ ਸਕੂਲ ਲੂਥੜ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਰਾ ਸ਼ਾਹ ਨੂਰ ਵਾਲਾ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।
ਇਹ ਵੀ ਪੜ੍ਹੋ ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ; ਤਿੰਨ ਦਿਨ ਪਹਿਲਾਂ ‘ਝੁੱਗੀ-ਝੋਪੜੀ’ ‘ਚੋਂ ਅਗਵਾ ਕੀਤੇ ਬੱਚੇ ਨੂੰ ਕੀਤਾ ਬਰਾਮਦ
ਇਸ ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਸਵਾਗਤੀ ਗੀਤ ਅਤੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਵਿੱਚ ਸਕੂਲ ਦੇ ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
ਇਸ ਮੌਕੇ ਸਕੂਲਾਂ ਦੇ ਅਧਿਆਪਕ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਸ. ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਕੋਆਰਡੀਨੇਟਰ ਹਲਕਾ ਫ਼ਿਰੋਜ਼ਪੁਰ ਸ਼ਹਿਰੀ, ਬੀ.ਪੀ.ਈ.ਓ ਸ. ਰਣਜੀਤ ਸਿੰਘ, ਬੀ.ਪੀ.ਈ.ਓ ਸ਼੍ਰੀਮਤੀ ਸੁਮਨਦੀਪ ਕੌਰ, ਪ੍ਰਿੰਸੀਪਲ ਸ਼੍ਰੀਮਤੀ ਸਤਿੰਦਰਜੀਤ ਕੌਰ, ਚੇਅਰਮੈਨ ਬਲਰਾਜ ਸਿੰਘ ਕਟੋਰਾ, ਹਰਮੀਤ ਸਿੰਘ ਖਾਈ, ਸ.ਸੁਰਿੰਦਰ ਸਿੰਘ ਗਿੱਲ, ਸ. ਨੇਕ ਪ੍ਰਤਾਪ ਸਿੰਘ, ਹਿਮਾਂਸ਼ੂ ਠੱਕਰ, ਗੁਰਜੀਤ ਸਿੰਘ ਚੀਮਾ ਅਤੇ ਸਕੂਲ ਪ੍ਰਿੰਸੀਪਲ,ਸਕੂਲ ਮੁਖੀ, ਬੱਚਿਆਂ ਦੇ ਮਾਤਾ-ਪਿਤਾ, ਪਿੰਡ ਦੇ ਸਰਪੰਚ ਅਤੇ ਮੈਂਬਰ ਪੰਚਾਇਤ ਸਾਹਿਬਾਨ, ਸਕੂਲ ਮੈਨੇਜਮੈਂਟ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਸਿੱਖਿਆ ਕ੍ਰਾਂਤੀ; ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ‘ਚ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ"




